Latest News : ਸ਼ੰਭੂ-ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਸੁਪਰੀਮ ਕੋਰਟ ‘ਚ ਅੱਜ ਮੁੜ ਹੋਵੇਗੀ ਸੁਣਵਾਈ
ਚੰਡੀਗੜ੍ਹ, 19ਦਸੰਬਰ (ਵਿਸ਼ਵ ਵਾਰਤਾ) ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਸੁਪਰੀਮ ਕੋਰਟ ‘ਚ ਅੱਜ 19 ਦਸੰਬਰ ਮੁੜ ਸੁਣਵਾਈ ਹੋਵੇਗੀ। ਬੀਤੇ ਕੱਲ੍ਹ ਦੀ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਕਿਸਾਨਾਂ ਨੂੰ ਸਿੱਧੇ ਉਨ੍ਹਾਂ ਕੋਲ ਆ ਕੇ ਆਪਣੇ ਵਿਚਾਰ ਪੇਸ਼ ਕਰਨ ਲਈ ਕਿਹਾ ਸੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ 24 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਸਿਹਤ ਦਾ ਖਿਆਲ ਰੱਖਣ ਲਈ ਕਿਹਾ ਗਿਆ।
ਅੱਜ ਹੋਣ ਵਾਲੀ ਸੁਣਵਾਈ ਵਿੱਚ ਸੁਪਰੀਮ ਕੋਰਟ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਵੱਡਾ ਫੈਸਲਾ ਲੈ ਸਕਦਾ ਹੈ। ਕਿਸਾਨ 10 ਮਹੀਨਿਆਂ ਤੋਂ ਫਸਲਾਂ ਦੀ ਖਰੀਦ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਤੋਂ ਇਲਾਵਾਂ ਹੋਰ ਕਈ ਮੰਗਾਂ ਕਰ ਰਹੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/