Latest News : ਅੱਜ ਤੋਂ ਪੰਜ ਦਿਨਾਂ ਭਾਰਤ ਦੌਰੇ ‘ਤੇ ਸਿੰਗਾਪੁਰ ਦੇ ਰਾਸ਼ਟਰਪਤੀ ਥਰਮਨ
ਰਾਸ਼ਟਰਪਤੀ ਮੁਰਮੂ ‘ਤੇ PM ਮੋਦੀ ਨਾਲ ਕੀਤੀ ਮੁਲਾਕਾਤ
ਨਵੀ ਦਿੱਲੀ, 16 ਜਨਵਰੀ: ਸਿੰਗਾਪੁਰ ਦੇ ਰਾਸ਼ਟਰਪਤੀ ਥਰਮਨ ਸ਼ਨਮੁਗਰਤਨਮ ਆਪਣੀ ਪਤਨੀ ਜੇਨ ਯੂਮੀਕੋ ਇਤੋਗੀ ਦੇ ਨਾਲ ਪੰਜ ਦਿਨਾਂ ਦੌਰੇ ‘ਤੇ ਨਵੀਂ ਦਿੱਲੀ ਪਹੁੰਚੇ। ਇੱਥੇ ਉਨ੍ਹਾਂ ਨੇ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਥਰਮਨ ਦਾ ਰਸਮੀ ਸਵਾਗਤ ਕੀਤਾ ਗਿਆ। ਦੱਸ ਦੇਈਏ ਕਿ ਸ਼ਨਮੁਗਰਤਨਮ ਦੀ ਇਹ ਯਾਤਰਾ ਭਾਰਤ ਅਤੇ ਸਿੰਗਾਪੁਰ ਵਿਚਾਲੇ ਕੂਟਨੀਤਕ ਸਬੰਧਾਂ ਦੇ 60 ਸਾਲ ਪੂਰੇ ਹੋਣ ਦੇ ਮੌਕੇ ‘ਤੇ ਹੋ ਰਹੀ ਹੈ। ਉਨ੍ਹਾਂ ਦਾ ਉਦੇਸ਼ ਵੱਖ-ਵੱਖ ਖੇਤਰਾਂ ਵਿੱਚ ਭਾਰਤ-ਸਿੰਗਾਪੁਰ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਾ ਹੈ।
ਸਿੰਗਾਪੁਰ ਦੇ ਰਾਸ਼ਟਰਪਤੀ ਥਰਮਨ ਸ਼ਨਮੁਗਰਤਨਮ ਨੇ ਕਿਹਾ, ‘ਅਸੀਂ ਕਦੇ ਨਹੀਂ ਭੁੱਲਾਂਗੇ ਕਿ ਭਾਰਤ 1965 ਵਿੱਚ ਸਿੰਗਾਪੁਰ ਦੀ ਆਜ਼ਾਦੀ ਨੂੰ ਮਾਨਤਾ ਦੇਣ ਵਾਲੇ ਪਹਿਲੇ ਕੁਝ ਦੇਸ਼ਾਂ ਵਿੱਚੋਂ ਇੱਕ ਸੀ। ਉਦੋਂ ਤੋਂ ਸਾਡਾ ਰਿਸ਼ਤਾ ਲਗਾਤਾਰ ਡੂੰਘਾ ਹੋ ਰਿਹਾ ਹੈ। ਇਹ ਇੱਕ ਛੋਟੇ ਦੇਸ਼ ਸਿੰਗਾਪੁਰ ਅਤੇ ਇੱਕ ਬਹੁਤ ਵੱਡੇ ਦੇਸ਼ ਭਾਰਤ ਵਿਚਕਾਰ ਇੱਕ ਕੁਦਰਤੀ ਸਾਂਝੇਦਾਰੀ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/