Latest News : STF ਵੱਲੋਂ ਪੰਜਾਬ-ਹਰਿਆਣਾ ‘ਚ 13 ਥਾਵਾਂ ‘ਤੇ ਛਾਪੇਮਾਰੀ
ਚੰਡੀਗੜ੍ਹ, 8ਅਗਸਤ(ਵਿਸ਼ਵ ਵਾਰਤਾ)Latest News -ਪੰਜਾਬ ਪੁਲਿਸ ਦੀ ਐਂਟੀ ਡਰੱਗ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਨੇ ਫਾਜ਼ਿਲਕਾ ਦੇ ਡਰੱਗ ਇੰਸਪੈਕਟਰ ਸ਼ੀਸ਼ਨ ਮਿੱਤਲ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਮੇਤ 13 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਇਸ ਦੌਰਾਨ ਐਸਟੀਐਫ ਦੀਆਂ ਟੀਮਾਂ ਜਾਂਚ ਲਈ ਬਠਿੰਡਾ, ਮੁਹਾਲੀ, ਜ਼ੀਰਕਪੁਰ ਅਤੇ ਫਤਿਹਾਬਾਦ ਪਹੁੰਚੀਆਂ। ਇਸ ਦੇ ਨਾਲ ਹੀ ਮਾਮਲੇ ਦੀ ਜਾਂਚ ਜਾਰੀ ਹੈ। ਐਸਟੀਐਫ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਦੇ ਜੇਲ੍ਹ ਵਿੱਚ ਬੰਦ ਵੱਡੇ ਨਸ਼ਾ ਤਸਕਰਾਂ ਨਾਲ ਸਬੰਧ ਹਨ। ਇਸ ਤੋਂ ਬਾਅਦ ਐਸਟੀਐਫ ਨੇ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਸਮੇਤ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਫਿਰ STF ਨੇ ਅੱਜ ਤਲਾਸ਼ੀ ਲਈ ਹੈ। ਤਲਾਸ਼ੀ ਦੌਰਾਨ ਵਿਜੀਲੈਂਸ ਨੂੰ ਕਈ ਅਹਿਮ ਸੁਰਾਗ ਮਿਲੇ ਹਨ।