• Latest
  • Trending
LATEST NEWS: ਭਗਵੰਤ ਮਾਨ ਸਰਕਾਰ ਅਤੇ ਅਨੰਨਿਆ ਬਿਰਲਾ ਫਾਊਂਡੇਸ਼ਨ ਨੇ ਨਸ਼ਿਆਂ ਵਿਰੁੱਧ ਜੰਗ ਵਿੱਚ ਤੇਜ਼ੀ ਲਿਆਉਣ ਲਈ ਮਿਲਾਇਆ ਹੱਥ

LATEST NEWS: ਭਗਵੰਤ ਮਾਨ ਸਰਕਾਰ ਅਤੇ ਅਨੰਨਿਆ ਬਿਰਲਾ ਫਾਊਂਡੇਸ਼ਨ ਨੇ ਨਸ਼ਿਆਂ ਵਿਰੁੱਧ ਜੰਗ ਵਿੱਚ ਤੇਜ਼ੀ ਲਿਆਉਣ ਲਈ ਮਿਲਾਇਆ ਹੱਥ

1 year ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

10 minutes ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

16 minutes ago
Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

21 minutes ago
Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

25 minutes ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

30 minutes ago
Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

34 minutes ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

2 hours ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

10 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

11 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

12 hours ago
Hindi News
English News
Saturday, November 14, 2026
No Result
View All Result
17 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

LATEST NEWS: ਭਗਵੰਤ ਮਾਨ ਸਰਕਾਰ ਅਤੇ ਅਨੰਨਿਆ ਬਿਰਲਾ ਫਾਊਂਡੇਸ਼ਨ ਨੇ ਨਸ਼ਿਆਂ ਵਿਰੁੱਧ ਜੰਗ ਵਿੱਚ ਤੇਜ਼ੀ ਲਿਆਉਣ ਲਈ ਮਿਲਾਇਆ ਹੱਥ

ਡੇਟਾ ਇੰਟੈਲੀਜੈਂਸ ਅਤੇ ਟੈਕਨੀਕਲ ਸਪੋਰਟ ਯੂਨਿਟ ਸਥਾਪਤ ਕਰਨ ਲਈ ਸਮਝੌਤਾ ਸਹੀਬੱਧ

June 26, 2025
in ਖਬਰਾਂ, ਪੰਜਾਬ

ਚੰਡੀਗੜ੍ਹ, 26 ਜੂਨ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮੌਕੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਤੇਜ਼ੀ ਲਿਆਉਣ ਦੇ ਉਦੇਸ਼ ਨਾਲ ਇਤਿਹਾਸਕ ਕਦਮ ਚੁੱਕਦਿਆਂ ਡੇਟਾ ਇੰਟੈਲੀਜੈਂਸ ਅਤੇ ਟੈਕਨੀਕਲ ਸਪੋਰਟ ਯੂਨਿਟ ਸਥਾਪਤ ਕਰਨ ਵਾਸਤੇ ਸਮਝੌਤਾ ਸਹੀਬੱਧ ਕੀਤਾ ਹੈ।

ਇਹ ਸਮਝੌਤਾ ਪੰਜਾਬ ਸਰਕਾਰ ਅਤੇ ਡਾ. ਬੀ.ਆਰ. ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਮੋਹਾਲੀ ਅਤੇ ਵਿਦਿਆਸਾਗਰ ਇੰਸਟੀਚਿਊਟ ਆਫ਼ ਮੈਂਟਲ ਹੈਲਥ, ਅੰਮ੍ਰਿਤਸਰ ਦਰਮਿਆਨ ਅਨੰਨਿਆ ਬਿਰਲਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਸਹੀਬੱਧ ਕੀਤਾ ਗਿਆ ਹੈ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡੇਟਾ ਇੰਟੈਲੀਜੈਂਸ ਅਤੇ ਟੈਕਨੀਕਲ ਸਪੋਰਟ ਯੂਨਿਟ ਸਥਾਪਤ ਕਰਨ ਦੀ ਇਹ ਵਿਲੱਖਣ ਪਹਿਲਕਦਮੀ ਸੂਬੇ ਵਿੱਚ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਦਿਸ਼ਾ ਵੱਲ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਹ ਸਮਝੌਤਾ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਮੁੜ ਵਸੇਬੇ ਲਈ ਕੀਤੇ ਜਾ ਰਹੇ ਵਿਆਪਕ ਯਤਨਾਂ ਦਾ ਹਿੱਸਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਨੇ ਸੂਬੇ ਵਿੱਚ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ ਅਤੇ ਇਸ ਸਪਲਾਈ ਦੇ ਖਤਮ ਹੋਣ ਨਾਲ ਨਸ਼ਿਆਂ ਤੋਂ ਪ੍ਰਭਾਵਿਤ ਵਿਅਕਤੀਆਂ ਦਾ ਮੁੜ ਵਸੇਬਾ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਹੋ ਜਾਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਪੀੜਤਾਂ ਨੂੰ ਨਸ਼ਿਆਂ ਦੇ ਜਾਲ ਵਿੱਚੋਂ ਕੱਢਣ ਅਤੇ ਉਨ੍ਹਾਂ ਨੂੰ ਸਨਮਾਨਜਨਕ ਜੀਵਨ ਜਿਊਣ ਵਿੱਚ ਸਹਾਇਤਾ ਕਰਨ ਲਈ ਸਰਕਾਰ ਨਾ ਸਿਰਫ਼ ਵੱਖ-ਵੱਖ ਸਹੂਲਤਾਂ ਨਾਲ ਲੈਸ ਮੁੜ ਵਸੇਬਾ ਕੇਂਦਰ ਸਥਾਪਤ ਕਰ ਰਹੀ ਹੈ, ਸਗੋਂ ਨਸ਼ਿਆਂ ਦੀ ਦੁਬਾਰਾ ਵਰਤੋਂ ਨੂੰ ਰੋਕਣ ਲਈ ਡਾਕਟਰੀ ਦੇਖਭਾਲ, ਸਿੱਖਿਆ ਅਤੇ ਰੁਜ਼ਗਾਰ ਦੇ ਮੌਕੇ ਵੀ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਦੇ ਦੂਜੇ ਪੜਾਅ ਵਿੱਚ ਡੇਟਾ ਇੰਟੈਲੀਜੈਂਸ ਅਤੇ ਟੈਕਨੀਕਲ ਸਪੋਰਟ ਯੂਨਿਟ ਸਥਾਪਤ ਕਰਕੇ ਮਨੋ-ਸਮਾਜਿਕ ਦੇਖਭਾਲ ਦਾ ਇੱਕ ਵਿਆਪਕ ਮਾਡਲ ਲਾਗੂ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯੂਨਿਟ ਮੈਡੀਕਲ ਅਫਸਰਾਂ, ਮਨੋਵਿਗਿਆਨੀਆਂ, ਪੁਲਿਸ ਕਰਮਚਾਰੀਆਂ ਅਤੇ ਫਰੰਟਲਾਈਨ ਸਿਹਤ ਕਰਮਚਾਰੀਆਂ ਦੀ ਸਮਰੱਥਾ ਵਧਾ ਕੇ ਨਸ਼ਾ ਵਿਰੋਧੀ ਮੁਹਿੰਮ ਵਿੱਚ ਤਕਨੀਕੀ ਤੌਰ ‘ਤੇ ਸਹਾਇਤਾ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਯੂਨਿਟ ਮੁੜ ਵਸੇਬੇ ਸਬੰਧੀ ਚੁਣੌਤੀਆਂ ਨਾਲ ਨਜਿੱਠਣ ਲਈ ਪ੍ਰਭਾਵਸ਼ਾਲੀ ਰਣਨੀਤੀਆਂ ਵਿਕਸਤ ਕਰਨ, ਓ.ਓ.ਏ.ਟੀ. (ਆਊਟਪੇਸ਼ੈਂਟ ਓਪੀਓਇਡ ਅਸਿਸਟਡ ਟ੍ਰੀਟਮੈਂਟ) ਕਲੀਨਿਕਾਂ ਦੀ ਸੁਚੱਜੀ ਕਾਰਜਸ਼ੀਲਤਾ ਨੂੰ ਯਕੀਨੀ ਬਣਾਉਣ ਅਤੇ ਆਮ ਲੋਕਾਂ ਤੱਕ ਆਸਾਨ ਪਹੁੰਚ ਦੇ ਯਤਨਾਂ ਨੂੰ ਮਜ਼ਬੂਤ ਕਰਨ ‘ਤੇ ਵੀ ਧਿਆਨ ਕੇਂਦਰਿਤ ਕਰੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਯੂਨਿਟ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ ਅਤੇ ਇਹ ਸੈਂਟਰਲਾਈਜ਼ਡ ਇੰਟੈਲੀਜੈਂਸ ਯੂਨਿਟ ਨਸ਼ਾ ਛੁਡਾਊ, ਮੁੜ ਵਸੇਬੇ ਅਤੇ ਓ.ਓ.ਏ.ਟੀ. ਮਰੀਜ਼ਾਂ ਬਾਰੇ ਠੋਸ ਡੇਟਾ ਪ੍ਰਦਾਨ ਕਰੇਗੀ, ਪ੍ਰਭਾਵਸ਼ਾਲੀ ਨੀਤੀਆਂ ਡਿਜ਼ਾਈਨ ਕਰਨ ਅਤੇ ਲਾਗੂ ਕਰਨ ਵਿੱਚ ਮਦਦ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਏਮਜ਼ ਦੇ ਨੈਸ਼ਨਲ ਡਰੱਗ ਟ੍ਰੀਟਮੈਂਟ ਸੈਂਟਰ, ਆਈ.ਆਈ.ਟੀ. ਰੋਪੜ, ਟਾਟਾ ਇੰਸਟੀਚਿਊਟ ਆਫ਼ ਸੋਸ਼ਲ ਸਾਇੰਸਜ਼, ਮੁੰਬਈ ਅਤੇ ਪੀ.ਜੀ.ਆਈ. ਚੰਡੀਗੜ੍ਹ ਵਰਗੀਆਂ ਸੰਸਥਾਵਾਂ ਦੇ ਮਾਹਿਰ ਇਸ ਯੂਨਿਟ ਨੂੰ ਸਮੇਂ ਸਮੇਂ ‘ਤੇ ਸਹਾਇਤਾ ਪ੍ਰਦਾਨ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਯੂਨਿਟ ਐਂਟੀ-ਨਾਰਕੋਟਿਕਸ ਟਾਸਕ ਫੋਰਸ, ਪੰਜਾਬ ਪੁਲਿਸ, ਸਿਹਤ ਵਿਭਾਗ, ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਦੇ ਨਾਲ-ਨਾਲ ਮਾਨਸਿਕ ਸਿਹਤ, ਮੁੜ ਵਸੇਬੇ ਅਤੇ ਡੇਟਾ ਸਾਇੰਸ ਨਾਲ ਸਬੰਧਤ ਸੰਗਠਨਾਂ ਅਤੇ ਅਕਾਦਮਿਕ ਸੰਸਥਾਵਾਂ ਨਾਲ ਮਿਲ ਕੇ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਇਹ ਜਾਣ ਕੇ ਖੁਸ਼ੀ ਹੋਈ ਹੈ ਕਿ ਅਨੰਨਿਆ ਬਿਰਲਾ ਫਾਊਂਡੇਸ਼ਨ (ਏ.ਬੀ.ਐਫ.) ਇਸ ਯੂਨਿਟ ਦੀਆਂ ਤਕਨੀਕੀ ਸਮਰੱਥਾਵਾਂ ਅਤੇ ਸਰੋਤਾਂ ਸਬੰਧੀ ਸਹਾਇਤਾ ਪ੍ਰਦਾਨ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰੋਗਰਾਮ ਇੱਕ ਸੈਂਟਰਲਾਈਜ਼ਡ ਟੈਕਨੀਕਲ ਯੂਨਿਟ ਵਜੋਂ ਇੱਕ ਹੱਬ ਐਂਡ ਸਪੋਟ ਮਾਡਲ ‘ਤੇ ਅਧਾਰਿਤ ਹੋਵੇਗਾ, ਜਿਸ ਵਿੱਚ ਪਟਿਆਲਾ, ਜਲੰਧਰ, ਅੰਮ੍ਰਿਤਸਰ, ਫਰੀਦਕੋਟ ਅਤੇ ਮੋਹਾਲੀ ਦੇ ਪੰਜ ਮੈਡੀਕਲ ਕਾਲਜ ਕਲੱਸਟਰ ਰਿਸੋਰਸ ਸੈਂਟਰਾਂ ਵਜੋਂ ਕੰਮ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਵਿਆਪਕ ਮੁਹਿੰਮ ਵਿੱਢੀ ਹੋਈ ਹੈ ਅਤੇ ਇਹ ਮੁਹਿੰਮ ਲੋਕਾਂ ਦੇ ਸਰਗਰਮ ਸਮਰਥਨ ਅਤੇ ਸਹਿਯੋਗ ਨਾਲ ਹੀ ਸਫਲ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਆਉਣ ਵਾਲੀਆਂ ਪੀੜ੍ਹੀਆਂ ਦੀ ਲੜਾਈ ਹੈ ਅਤੇ ਆਮ ਲੋਕਾਂ ਦੇ ਸਮਰਥਨ ਤੋਂ ਬਿਨਾਂ ਜਿੱਤੀ ਨਹੀਂ ਜਾ ਸਕਦੀ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਨੇਕ ਕਾਰਜ ਵਿੱਚ ਸਰਗਰਮੀ ਨਾਲ ਸ਼ਾਮਲ ਹੋਣ ਦਾ ਸੱਦਾ ਦਿੱਤਾ ਤਾਂ ਜੋ ਪੰਜਾਬ ਨੂੰ ਦੇਸ਼ ਦਾ ਇੱਕ ਪ੍ਰਗਤੀਸ਼ੀਲ ਅਤੇ ਮੋਹਰੀ ਸੂਬਾ ਬਣਾਇਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਇੱਕ ਲੋਕ ਲਹਿਰ ਵਿੱਚ ਬਦਲ ਗਈ ਹੈ, ਜਿਸ ਲਈ ਲੋਕਾਂ ਨੂੰ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣਾ ਬੇਹੱਦ ਜ਼ਰੂਰੀ ਹੈ ਅਤੇ ਇਹ ਆਉਣ ਵਾਲੀਆਂ ਪੀੜ੍ਹੀਆਂ ਦੀ ਲੜਾਈ ਹੈ ਅਤੇ ਇਸ ਦਾ ਸਮਰਥਨ ਕਰਨਾ ਹਰ ਵਿਅਕਤੀ ਦਾ ਨੈਤਿਕ ਫਰਜ਼ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੜਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਨਸ਼ਿਆਂ ਦਾ ਮੁਕੰਮਲ ਖਤਮਾ ਨਹੀਂ ਹੋ ਜਾਂਦਾ।
ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹੁਣ ਲਈ ਬੁਲਡੋਜ਼ਰ ਮੁਹਿੰਮ ਨੂੰ ਤਰਕਪੂਰਨ ਨਤੀਜੇ ਤੱਕ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਕਾਨੂੰਨ ਅਨੁਸਾਰ ਕੀਤੀ ਜਾ ਰਹੀ ਹੈ ਅਤੇ ਇਸ ਦਾ ਉਦੇਸ਼ ਨਸ਼ਿਆਂ ਦੇ ਵਪਾਰ ਨੂੰ ਕਰਾਰਾ ਝਟਕਾ ਦੇਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਾਰਵਾਈ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤਾਂ ਜੋ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਸਫਾਇਆ ਕੀਤਾ ਜਾ ਸਕੇ।
ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਦੇ ਪੂਰਨ ਸਹਿਯੋਗ ਅਤੇ ਸਮਰਥਨ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਲਾਹਨਤ ਸੂਬੇ ‘ਤੇ ਇੱਕ ਕਲੰਕ ਹੈ ਅਤੇ ਇਸ ਲਾਹਨਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਸੂਬਾ ਸਰਕਾਰ ਨੂੰ ਰਣਨੀਤੀ ਬਣਾਉਣ ਵਿੱਚ ਦੋ ਸਾਲਾਂ ਤੋਂ ਵੱਧ ਸਮਾਂ ਲੱਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ ਅਤੇ ਇਨ੍ਹਾਂ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ ਹੈ, ਨਸ਼ਾ ਪੀੜਤਾਂ ਲਈ ਮੁੜ ਵਸੇਬਾ ਯਕੀਨੀ ਬਣਾਇਆ ਹੈ ਅਤੇ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਵੀ ਜ਼ਬਤ ਕੀਤਾ ਗਿਆ ਹੈ ਅਤੇ ਨਸ਼ਟ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਦੇ ਰੂਪ ਵਿੱਚ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕੀਤੀ ਹੈ, ਜਿਸ ਦਾ ਉਦੇਸ਼ ਸੂਬੇ ਨੂੰ ਨਸ਼ਿਆਂ ਤੋਂ ਮੁਕਤ ਕਰਨਾ ਹੈ।
ਮੁੱਖ ਮੰਤਰੀ ਨੇ ਅਨੰਨਿਆ ਬਿਰਲਾ ਫਾਊਂਡੇਸ਼ਨ ਦੀ ਸੰਸਥਾਪਕ ਅਨੰਨਿਆ ਬਿਰਲਾ ਵੱਲੋਂ ਸੂਬਾ ਸਰਕਾਰ ਨਾਲ ਹੱਥ ਮਿਲਾ ਕੇ ਇਸ ਨੇਕ ਉਪਰਾਲੇ ਵਿੱਚ ਸਹਿਯੋਗ ਦੇਣ ਲਈ ਧੰਨਵਾਦ ਵੀ ਕੀਤਾ।

Tags: BREAKING NEWSBreaking news in PunjabiPUNJABPUNJAB CMpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 14, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਨਵੰਬਰ...

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

by Ranjit Singh
November 14, 2026
0

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ 'ਖਰਨਾ' ਦੀ ਪੂਜਾ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਲੋਕ...

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

by Ranjit Singh
November 14, 2026
0

Under-19 Men’s Asia Cup: ਫਾਈਨਲ 'ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਕ੍ਰਿਕਟ ਪ੍ਰੇਮੀਆਂ ਨੂੰ ਅੱਜ...

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

by Ranjit Singh
November 14, 2026
0

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 14, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਨਵੰਬਰ...

Most Popular

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

by Ranjit Singh
7 days ago
0

Punjab: ਤਰਨਤਾਰਨ 'ਚ ਨੌਜਵਾਨ 'ਤੇ ਫਾਇਰਿੰਗ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠਠੀਆਂ ਮਹੰਤਾਂ ਵਿੱਚ ਸ਼ੁੱਕਰਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 