Latest News : ਇੱਕੋ ਰਾਤ ‘ਚ ਚੋਰਾਂ ਨੇ 5 ਘਰਾਂ ‘ਤੇ ਕੀਤਾ ਹੱਥ ਸਾਫ
50 ਤੋਲੇ ਸੋਨਾ ਤੇ ਲੱਖਾਂ ਰੁਪਏ ਦਾ ਸਾਮਾਨ ਚੋਰੀ
ਚੰਡੀਗੜ੍ਹ, 1ਫਰਵਰੀ(ਵਿਸ਼ਵ ਵਾਰਤਾ) : ਸੈਕਟਰ-30 ਵਿੱਚ ਬੀਤੀ ਦੇਰ ਰਾਤ ਅਣਪਛਾਤੇ ਚੋਰਾਂ ਨੇ ਪੰਜ ਘਰਾਂ ਨੂੰ ਨਿਸ਼ਾਨਾ ਬਣਾ ਕੇ 50 ਤੋਲੇ ਤੋਂ ਵੱਧ ਦਾ ਸੋਨਾ, 15 ਤੋਲੇ ਤੋਂ ਵੱਧ ਦੀ ਚਾਂਦੀ ਅਤੇ ਲੱਖਾਂ ਰੁਪਏ ਦੀ ਨਕਦੀ ਚੋਰੀ ਕਰ ਲਈ। ਦੱਸ ਦਈਏ ਕਿ ਸੈਕਟਰ-30 ਦੇ ਮਕਾਨ ਨੰਬਰ 1572 ਦਾ ਤਾਲਾ ਤੋੜ ਕੇ ਅਣਪਛਾਤੇ ਚੋਰ ਸੋਨਾ ਚਾਂਦੀ ਸਮੇਤ 5 ਲੱਖ ਰੁਪਏ ਲੈ ਕੇ ਫ਼ਰਾਰ ਹੋ ਗਏ। ਇਸ ਤੋਂ ਬਾਅਦ ਇਸੇ ਸੈਕਟਰ ਦੇ ਮਕਾਨ ਨੰਬਰ 1627/1 ਵਿੱਚ ਚੋਰਾਂ ਚੋਰੀ ਕੀਤੀ। ਚੋਰ ਉੱਥੇ ਹੀ ਨਹੀਂ ਰੁਕੇ ਅਤੇ ਮਕਾਨ ਨੰਬਰ 1668 ਅਤੇ 1669 ਦੇ ਤਾਲੇ ਤੋੜ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਅੰਦਰੋਂ ਕਾਫੀ ਸਾਮਾਨ ਚੋਰੀ ਕਰ ਲਿਆ। ਇਸ ਤੋਂ ਬਾਅਦ ਚੋਰਾਂ ਨੇ ਪੰਜਵੇਂ ਘਰ ਨੂੰ ਨਿਸ਼ਾਨਾ ਬਣਾ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਉਹ ਘਰ 1403 ਦਾ ਦੱਸਿਆ ਜਾਂਦਾ ਹੈ, ਜਿੱਥੇ ਕੇਦਾਰਨਾਥ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਚੋਰਾਂ ਵੱਲੋਂ ਸੋਨੇ ਦੀਆਂ ਦੋ ਮੁੰਦਰੀਆਂ, ਤਿੰਨ ਚਾਂਦੀ ਦੇ ਸਿੱਕੇ ਅਤੇ 10 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ ਗਈ ਹੈ। ਫਿਲਹਾਲ ਪੁਲਿਸ ਨੇ ਇਨ੍ਹਾਂ ਪੰਜਾਂ ਘਰਾਂ ਦੇ ਮਾਲਕਾਂ ਦੇ ਬਿਆਨ ਦਰਜ ਕਰ ਲਏ ਹਨ ਅਤੇ ਚੰਡੀਗੜ੍ਹ ਦੀ ਕ੍ਰਾਈਮ ਬ੍ਰਾਂਚ, ਡੀ.ਸੀ.ਸੀ ਅਤੇ ਥਾਣਾ ਪੁਲਸ ਲਗਾਤਾਰ ਚੋਰਾਂ ਦੀ ਭਾਲ ਕਰ ਰਹੀ ਹੈ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ ਤਾਂ ਜੋ ਚੋਰਾਂ ਨੂੰ ਜਲਦ ਤੋਂ ਜਲਦ ਫੜਿਆ ਜਾ ਸਕੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/