Latest News : ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਭਾਰੀ ਹੰਗਾਮਾ
ਸੀਟ ਨੰਬਰ 222 ਤੋਂ ਮਿਲੇ ਨੋਟਾਂ ਦੇ ਬੰਡਲ
ਨਵੀ ਦਿੱਲੀ, 6ਦਸੰਬਰ(ਵਿਸ਼ਵ ਵਾਰਤਾ) : ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਨੌਵੇਂ ਦਿਨ ਭਾਰੀ ਹੰਗਾਮਾ ਹੋਇਆ। ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਕਿਹਾ ਕਿ ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਮਨੂ ਸਿੰਘਵੀ ਦੀ ਸੀਟ ਤੋਂ ਨੋਟਾਂ ਦਾ ਬੰਡਲ ਮਿਲਿਆ ਹੈ। ਇਸ ‘ਤੇ ਰਾਜ ਸਭਾ ‘ਚ ਭਾਰੀ ਹੰਗਾਮਾ ਹੋਇਆ। ਚੇਅਰਮੈਨ ਜਗਦੀਪ ਧਨਖੜ ਨੇ ਇਸ ਮਾਮਲੇ ਨੂੰ ਗੰਭੀਰ ਦੱਸਦਿਆਂ ਸਦਨ ਨੂੰ ਦੱਸਿਆ ਕਿ ਇਸ ਦੀ ਜਾਂਚ ਚੱਲ ਰਹੀ ਹੈ।
ਚੇਅਰਮੈਨ ਜਗਦੀਪ ਧਨਖੜ ਨੇ ਕਿਹਾ ਕਿ ਵੀਰਵਾਰ ਨੂੰ ਸਦਨ ਦੀ ਕਾਰਵਾਈ ਮੁਲਤਵੀ ਹੋਣ ਤੋਂ ਬਾਅਦ ਸੁਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸੀਟ ਨੰਬਰ 222 ਤੋਂ ਨਕਦੀ ਬਰਾਮਦ ਕੀਤੀ ਗਈ ਹੈ। ਇਹ ਸੀਟ ਤੇਲੰਗਾਨਾ ਤੋਂ ਰਾਜ ਸਭਾ ਮੈਂਬਰ ਅਭਿਸ਼ੇਕ ਮਨੂ ਸਿੰਘਵੀ ਨੂੰ ਦਿੱਤੀ ਗਈ ਹੈ। ਇਸ ਮਾਮਲੇ ਦੀ ਨਿਯਮਾਂ ਅਨੁਸਾਰ ਜਾਂਚ ਕੀਤੀ ਜਾ ਰਹੀ ਹੈ।
ਧਨਖੜ ਦੇ ਬਿਆਨ ‘ਤੇ ਮਲਿਕਾਅਰਜੁਨ ਖੜਗੇ ਨੇ ਕਿਹਾ, ‘ਮੈਂ ਬੇਨਤੀ ਕਰਦਾ ਹਾਂ ਕਿ ਜਦੋਂ ਤੱਕ ਜਾਂਚ ਪੂਰੀ ਨਹੀਂ ਹੋ ਜਾਂਦੀ ਉਦੋਂ ਤੱਕ ਕਿਸੇ ਵੀ ਮੈਂਬਰ ਦਾ ਨਾਂ ਨਾ ਲਿਆ ਜਾਵੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/