Latest News : ਕੇਂਦਰ ਸਰਕਾਰ ਦੇ ਮੁਲਾਜ਼ਮਾਂ ਲਈ ਖੁਸ਼ਖ਼ਬਰੀ ; ਵਧੇਗਾ ਮਹਿੰਗਾਈ ਭੱਤਾ !

ਚੰਡੀਗੜ੍ਹ, 4ਜੁਲਾਈ(ਵਿਸ਼ਵ ਵਾਰਤਾ) Latest News : ਕੇਂਦਰ ਵਿੱਚ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਜਲਦ ਹੀ ਸਰਕਾਰੀ ਕਰਮਚਾਰੀਆਂ ਨੂੰ ਇੱਕ ਵੱਡਾ ਤੋਹਫ਼ਾ ਦੇ ਸਕਦੀ ਹੈ ,ਜਿਸ ਨਾਲ ਕੇਂਦਰੀ ਕਰਮਚਾਰੀਆਂ ਦੇ ਚਿਹਰਿਆਂ ‘ਤੇ ਮੁਸਕਰਾਹਟ ਆ ਸਕਦੀ ਹੈ।ਸਰਕਾਰ ਜਲਦੀ ਹੀ ਜੁਲਾਈ ਤੋਂ ਮਹਿੰਗਾਈ ਭੱਤੇ ਵਿੱਚ ਵਾਧਾ ਕਰਨ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕੇਂਦਰੀ ਕਰਮਚਾਰੀਆਂ ਲਈ ਜੁਲਾਈ 2025 ਤੋਂ ਡੀਏ 4% ਵੱਧ ਦਿੱਤਾ ਜਾਵੇਗਾ। ਇਸ ਨਾਲ ਮਹਿੰਗਾਈ ਭੱਤਾ ਮੌਜੂਦਾ 55% ਤੋਂ ਵਧ ਕੇ 59% ਹੋ ਜਾਵੇਗਾ।
ਵਧਦੇ CPI-IW ਸੂਚਕਾਂਕ ਦੇ ਮੱਦੇਨਜ਼ਰ, ਮਹਿੰਗਾਈ ਭੱਤੇ ਵਿੱਚ ਵਾਧੇ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। AICPI-IW ਜਾਂ CPI-IW ਮੁੱਖ ਤੌਰ ‘ਤੇ ਮਹਿੰਗਾਈ ਭੱਤੇ ਦਾ ਫੈਸਲਾ ਕਰਨ ਲਈ ਵਰਤਿਆ ਜਾਂਦਾ ਹੈ। ਕੇਂਦਰ/ਰਾਜ ਸਰਕਾਰ ਅਤੇ ਉਦਯੋਗਿਕ ਕਰਮਚਾਰੀਆਂ ਦਾ ਮਹਿੰਗਾਈ ਭੱਤਾ CPI-IW ਦੇ ਆਧਾਰ ‘ਤੇ ਤੈਅ ਕੀਤਾ ਜਾਂਦਾ ਹੈ। ਇੱਕ ਤਰ੍ਹਾਂ ਨਾਲ, ਇਹ CPI (ਖਪਤਕਾਰ ਮੁੱਲ ਸੂਚਕਾਂਕ) ਦਾ ਇੱਕ ਸਮੂਹ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























