Latest News : ਇੰਦਰਾ ਗਾਂਧੀ ਨੂੰ ਗੋਲੀਆਂ ਮਾਰਨ ਵਾਲੇ ਦੇ ਭਤੀਜੇ ਨੂੰ ਨਿਊਜ਼ੀਲੈਂਡ ’ਚ 22 ਸਾਲ ਕੈਦ ਦੀ ਸਜ਼ਾ
ਚੰਡੀਗੜ੍ਹ, 22ਫਰਵਰੀ(ਵਿਸ਼ਵ ਵਾਰਤਾ) Latest News : ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਾਤਲ ਸਤਵੰਤ ਸਿੰਘ ਦੇ ਭਾਰਤੀ ਮੂਲ ਦੇ ਭਤੀਜੇ ਬਲਤੇਜ ਸਿੰਘ ਨੂੰ ਨਿਊਜ਼ੀਲੈਂਡ ਵਿੱਚ 22 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਅਦਾਲਤ ਨੇ ਉਸ ਨੂੰ 700 ਕਿਲੋ ਮੈਥਾਮਫੇਟਾਮਾਈਨ (ਨਸ਼ੀਲਾ ਪਦਾਰਥ) ਰੱਖਣ ਦਾ ਦੋਸ਼ੀ ਠਹਿਰਾਇਆ ਹੈ। ਆਕਲੈਂਡ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਬਲਤੇਜ ਸਿੰਘ ਨੂੰ ਸਜ਼ਾ ਸੁਣਾਈ ਹੈ।
ਬਲਤੇਜ ਸਿੰਘ ਨੂੰ ਨਿਊਜ਼ੀਲੈਂਡ ਪੁਲਿਸ ਨੇ ਮਾਰਚ 2023 ਵਿੱਚ ਗ੍ਰਿਫਤਾਰ ਕੀਤਾ ਸੀ। ਆਕਲੈਂਡ ਪੁਲਿਸ ਨੇ ਮੈਨੂਕਾਊ ਵਿੱਚ ਇੱਕ ਛੋਟੇ ਜਿਹੇ ਗੋਦਾਮ ‘ਤੇ ਛਾਪਾ ਮਾਰਿਆ ਜਿੱਥੇ ਬੀਅਰ ਦੇ ਡੱਬਿਆਂ ਵਿੱਚ ਮੈਥਾਮਫੇਟਾਮਾਈਨ ਦੀ ਇੱਕ ਵੱਡੀ ਖੇਪ ਲੁਕਾਈ ਹੋਈ ਸੀ। ਮਾਮਲੇ ਦੀ ਜਾਂਚ ਉਦੋਂ ਸ਼ੁਰੂ ਹੋਈ ਜਦੋਂ ਏਡੇਨ ਸਗਾਲਾ ਨਾਮ ਦੇ 21 ਸਾਲਾ ਵਿਅਕਤੀ ਦੀ ਮੌਤ ਹੋ ਗਈ। ਉਸਨੇ ਕਥਿਤ ਤੌਰ ‘ਤੇ ਉਹੀ ਬੀਅਰ ਪੀਤੀ ਸੀ ਜਿਸ ਵਿੱਚ ਨਸ਼ੀਲੇ ਪਦਾਰਥ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/