Latest News : ਪਾਸਟਰ ਬਜਿੰਦਰ ਮਾਮਲਾ : ਪੀੜਤ ਬੀਬੀਆਂ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 29ਮਾਰਚ(ਵਿਸ਼ਵ ਵਾਰਤਾ) Latest News : ਮੋਹਾਲੀ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਗਏ ਅਖੌਤੀ ਪਾਸਟਰ ਬਜਿੰਦਰ ਵੱਲੋਂ ਪੀੜਤ ਦੋ ਬੀਬੀਆਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੀਆਂ। ਜਿੱਥੇ ਉਹਨਾਂ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੁਲਾਕਾਤ ਕੀਤੀ ਗਈ। ਪੀੜਤ ਬੀਬੀਆਂ ਨੇ ਆਪਣੇ ਨਾਲ ਵਾਪਰੇ ਸਮੁੱਚੇ ਘਟਨਾਕ੍ਰਮ ਬਾਰੇ ਜਥੇਦਾਰ ਨੂੰ ਦੱਸਿਆ। ਜਥੇਦਾਰ ਵਲੋਂ ਦੋਵੇਂ ਬੀਬੀਆਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਗਿਆ।
ਪੀੜਤ ਬੀਬੀਆਂ ਨੇ ਦੱਸਿਆ ਕਿ ਪਾਸਟਰ ਬਜਿੰਦਰ ਨੇ ਨਾ ਸਿਰਫ਼ ਉਨ੍ਹਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕੀਤਾ, ਸਗੋਂ ਕਈ ਹੋਰ ਔਰਤਾਂ ਨਾਲ ਵੀ ਗਲਤ ਕੰਮ ਕੀਤੇ। ਜਥੇਦਾਰ ਸਾਹਿਬ ਨੇ ਦੋਵਾਂ ਬੀਬੀਆਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਅਤੇ ਸਰਕਾਰ ਤੋਂ ਦੋਸ਼ੀਆਂ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/