Latest News : ਧਾਰਮਿਕ ਸਜ਼ਾ ਭੁਗਤਣ ਲਈ ਸ੍ਰੀ ਕੇਸਗੜ੍ਹ ਸਾਹਿਬ ਪਹੁੰਚੇ ਸੁਖਬੀਰ ਬਾਦਲ

ਚੰਡੀਗੜ੍ਹ, 5ਦਸੰਬਰ(ਵਿਸ਼ਵ ਵਾਰਤਾ) ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਹਿਬਾਨ ਵਲੋਂ ਸੁਣਾਈ ਗਈ ਧਾਰਮਿਕ ਸਜ਼ਾ ਦੇ ਤਹਿਤ ਅੱਜ ਸੁਖਬੀਰ ਸਿੰਘ ਬਾਦਲ ਸ੍ਰੀ ਕੇਸਗੜ੍ਹ ਸਾਹਿਬ ਪਹੁੰਚੇ ਹਨ। ਦੱਸ ਦਈਏ ਕਿ ਧਾਰਮਿਕ ਸਜ਼ਾ ਦੇ ਤਹਿਤ ਸੁਖਬੀਰ ਬਾਦਲ ਇੱਥੇ ਦੋ ਦਿਨ ਤੱਕ ਸੇਵਾਦਾਰ ਵਜੋਂ ਸੇਵਾ ਨਿਭਾਉਣਗੇ।
ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਸੁਖਬੀਰ ਸਿੰਘ ਬਾਦਲ ਤੇ ਜਾਨਲੇਵਾ ਹਮਲਾ ਹੋਇਆ , ਜਿਸ ਵਿੱਚ ਉਹ ਵਾਲ-ਵਾਲ ਬਚੇ ਹਨ। ਇਸ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























