• Latest
  • Trending
Latest Punjab News: ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਵਿੱਚ ਸਭ ਅੜਿੱਕੇ ਦੂਰ ਕਰਾਂਗੇ: ਹਰਦੀਪ ਸਿੰਘ ਮੁੰਡੀਆਂ

Latest Punjab News: ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਵਿੱਚ ਸਭ ਅੜਿੱਕੇ ਦੂਰ ਕਰਾਂਗੇ: ਹਰਦੀਪ ਸਿੰਘ ਮੁੰਡੀਆਂ

2 years ago
National: ਅਹਿਮਦਾਬਾਦ ਏਅਰਪੋਰਟ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

National: ਅਹਿਮਦਾਬਾਦ ਏਅਰਪੋਰਟ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

32 minutes ago
HSGMC ਦੇ ਪ੍ਰਧਾਨ ਝੀਂਡਾ ਨੇ ਸ਼ਾਹਬਾਦ ਮੀਰੀ ਪੀਰੀ ਦੇ ਡਾਕਟਰਾਂ ਤੇ ਸਟਾਫ ਦੀਆਂ ਤਨਖਾਹਾਂ ਦੇਣ ਲਈ SGPC ਨੂੰ ਕੀਤੀ ਅਪੀਲ

HSGMC ਦੇ ਪ੍ਰਧਾਨ ਝੀਂਡਾ ਨੇ ਸ਼ਾਹਬਾਦ ਮੀਰੀ ਪੀਰੀ ਦੇ ਡਾਕਟਰਾਂ ਤੇ ਸਟਾਫ ਦੀਆਂ ਤਨਖਾਹਾਂ ਦੇਣ ਲਈ SGPC ਨੂੰ ਕੀਤੀ ਅਪੀਲ

1 hour ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਸੰਗਰੂਰ ਦੇ ਦੋ ਦਿਨਾਂ ਦੌਰੇ ‘ਤੇ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਸੰਗਰੂਰ ਦੇ ਦੋ ਦਿਨਾਂ ਦੌਰੇ ‘ਤੇ

1 hour ago
National: ਭਾਰਤ ਦੇ ਇਸ ਸੂਬੇ ‘ਚ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

National: ਭਾਰਤ ਦੇ ਇਸ ਸੂਬੇ ‘ਚ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Bathinda ਪੈਟਰੋਲ ਬੰਬ ਹਮਲਾ ਮਾਮਲਾ: ਜਾਂਚ ਵਿੱਚ NIA ਦੀ ਐਂਟਰੀ !

Bathinda ਪੈਟਰੋਲ ਬੰਬ ਹਮਲਾ ਮਾਮਲਾ: ਜਾਂਚ ਵਿੱਚ NIA ਦੀ ਐਂਟਰੀ !

2 hours ago
Womens T20 World Cup: ਅੱਜ ਭਾਰਤ ਦਾ ਮੁਕਾਬਲਾ ਬੰਗਲਾਦੇਸ਼ ਨਾਲ

Womens T20 World Cup: ਅੱਜ ਭਾਰਤ ਦਾ ਮੁਕਾਬਲਾ ਬੰਗਲਾਦੇਸ਼ ਨਾਲ

3 hours ago
International: ਵੈਨੇਜ਼ੁਏਲਾ ਵਿੱਚ ਲਗਾਤਾਰ ਆਏ ਦੋ ਸ਼ਕਤੀਸ਼ਾਲੀ ਭੂਚਾਲ

International: ਵੈਨੇਜ਼ੁਏਲਾ ਵਿੱਚ ਲਗਾਤਾਰ ਆਏ ਦੋ ਸ਼ਕਤੀਸ਼ਾਲੀ ਭੂਚਾਲ

3 hours ago
Punjab ‘ਚ SIR ਅੱਜ ਤੋਂ, ਘਰ-ਘਰ ਜਾਣਗੇ BLO

Punjab ‘ਚ SIR ਅੱਜ ਤੋਂ, ਘਰ-ਘਰ ਜਾਣਗੇ BLO

3 hours ago
Hukamnama Sri Darbar Sahib Today – 25 June 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 June 2026 | Ang 680 I ਅੱਜ ਦਾ ਹੁਕਮਨਾਮਾ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
Inter-State Athletics : ਅਨੁਸ਼ਕਾ ਯਾਦਵ ਨੇ 67.02 ਮੀਟਰ ਨਾਲ ਹੈਮਰ ਥਰੋਅ ਦਾ ਰਾਸ਼ਟਰੀ ਰਿਕਾਰਡ ਤੋੜਿਆ

Inter-State Athletics : ਅਨੁਸ਼ਕਾ ਯਾਦਵ ਨੇ 67.02 ਮੀਟਰ ਨਾਲ ਹੈਮਰ ਥਰੋਅ ਦਾ ਰਾਸ਼ਟਰੀ ਰਿਕਾਰਡ ਤੋੜਿਆ

12 hours ago
Hindi News
English News
Thursday, June 25, 2026
No Result
View All Result
37 °c
Chandigarh
36 ° Fri
37 ° Sat
37 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest Punjab News: ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਵਿੱਚ ਸਭ ਅੜਿੱਕੇ ਦੂਰ ਕਰਾਂਗੇ: ਹਰਦੀਪ ਸਿੰਘ ਮੁੰਡੀਆਂ

December 5, 2024
in ਖਬਰਾਂ, ਪੰਜਾਬ
Latest Punjab News: ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਵਿੱਚ ਸਭ ਅੜਿੱਕੇ ਦੂਰ ਕਰਾਂਗੇ: ਹਰਦੀਪ ਸਿੰਘ ਮੁੰਡੀਆਂ

Latest Punjab News: ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਵਿੱਚ ਸਭ ਅੜਿੱਕੇ ਦੂਰ ਕਰਾਂਗੇ: ਹਰਦੀਪ ਸਿੰਘ ਮੁੰਡੀਆਂ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਤੇ ਮੁੱਖ ਸਕੱਤਰ ਨੇ 127 ਪ੍ਰਮੋਟਰਾਂ/ਬਿਲਡਰਾਂ ਨੂੰ ਸੌਂਪੇ ਸਰਟੀਫਿਕੇਟ

ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਦੂਜੀ ਵਾਰ ਲਗਾਇਆ ਵਿਸ਼ੇਸ਼ ਕੈਂਪ

ਚੰਡੀਗੜ੍ਹ, 5 ਦਸੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਸਭ ਅੜਿੱਕੇ ਦੂਰ ਕੀਤੇ ਜਾ ਰਹੇ ਹਨ। ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਅੱਜ ਦੂਜੀ ਵਾਰ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ 127 ਪ੍ਰਮੋਟਰਾਂ/ਬਿਲਡਰਾਂ ਨੂੰ ਕਲੀਅਰੈਂਸ ਸਰਟੀਫਿਕੇਟ ਜਾਰੀ ਕੀਤੇ ਗਏ।

ਸ. ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਨਿਵੇਸ਼ ਦੇ ਮੌਕੇ ਵਧਾਉਣ ਲਈ ਯਤਨਸ਼ੀਲ ਹੈ ਜਿਸ ਤਹਿਤ ਅੱਜ ਪ੍ਰੋਮੋਟਰਾਂ/ਡਿਵੈਲਪਰਾਂ ਦੇ ਕੰਮਾਂ ਦਾ ਪਹਿਲ ਦੇ ਅਧਾਰ ’ਤੇ ਨਿਪਟਾਰਾ ਕਰਦੇ ਹੋਏ ਅੱਜ ਦੂਜਾ ਕੈਂਪ ਲਗਾਇਆ ਗਿਆ। 16 ਅਕਤੂਬਰ ਨੂੰ ਲੱਗੇ ਪਹਿਲੇ ਕੈਂਪ ਵਿੱਚ ਵੱਖ-ਵੱਖ ਸੇਵਾਵਾਂ ਦੇ 51 ਸਰਟੀਫਿਕੇਟ ਜਾਰੀ ਕੀਤੇ ਗਏ ਸਨ। ਇਸੇ ਕੜੀ ਤਹਿਤ ਅੱਜ ਦੂਜੇ ਕੈਂਪ ਵਿੱਚ ਕਲੋਨੀਆਂ ਦੇ ਲਾਇਸੈਂਸ, ਕੰਪਲੀਸ਼ਨ ਸਰਟੀਫਿਕੇਟ ਪਾਰਸ਼ੀਅਲ ਕੰਪਲੀਸ਼ਨ ਸਰਟੀਫਿਕੇਟ, ਲੈਟਰ ਆਫ ਇਟੈਂਟ, ਜ਼ੋਨਿੰਗ ਪਲੈਨ, ਬਿਲਡਿੰਗ ਪਲਾਨ, ਪ੍ਰਮੋਟਰ ਰਜਿਸਟ੍ਰੇਸ਼ਨ ਸਰਟੀਫਿਕੇਟ ਅਤੇ ਲੇ-ਆਊਟ ਪਲਾਨ ਆਦਿ ਦੇ 127 ਸਰਟੀਫਿਕੇਟ ਪ੍ਰਦਾਨ ਕੀਤੇ ਗਏ ਹਨ। ਭਵਿੱਖ ਵਿੱਚ ਵੀ ਅਜਿਹੇ ਕੈਂਪ ਹੋਰ ਵੀ ਲਗਾਏ ਜਾਣਗੇ।

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਕਿਹਾ ਕਿ ਪ੍ਰਮੋਟਰਾਂ/ਡਿਵੈਲਪਰਾਂ ਦੇ ਕੰਮਾਂ ਨੂੰ ਪਹਿਲ ਦੇ ਅਧਾਰ ਅਤੇ ਪਾਰਦਰਸ਼ਤਾ ਨਾਲ ਨਿਪਟਾਉਣ ਲਈ ਵਿਭਾਗ ਵਚਨਬੱਧ ਹੈ। ਇਸ ਮੰਤਵ ਲਈ ਈ-ਮੇਲ [email protected] ਵੀ ਬਣਾਈ ਗਈ ਹੈ ਜਿਸ ਉਤੇ ਕੋਈ ਵੀ ਪ੍ਰਮੋਟਰ/ਡਿਵੈਲਪਰ ਆਪਣੀਆਂ ਮੁਸ਼ਕਲਾਂ ਬਾਰੇ ਈ-ਮੇਲ ਕਰ ਸਕਦੇ ਹਨ। ਉਨ੍ਹਾਂ ਦੇ ਕੇਸਾਂ ਦਾ ਨਿਪਟਾਰਾ ਪਹਿਲ ਦੇ ਅਧਾਰ ਤੇ ਕੀਤਾ ਜਾਂਦਾ ਹੈ।

ਸ. ਮੁੰਡੀਆਂ ਨੇ ਇਹ ਵੀ ਕਿਹਾ ਕਿ ਪ੍ਰਮੋਟਰਾਂ/ਡਿਵੈਲਪਰਾਂ ਨੂੰ ਸਰਕਾਰ ਕੋਈ ਮੁਸ਼ਕਲ ਨਹੀਂ ਆਉਣ ਦੇਵੇਗੀ ਅਤੇ ਉਹ ਵੀ ਸਰਕਾਰ ਨੂੰ ਸਹਿਯੋਗ ਦਿੰਦੇ ਹੋਏ ਵਿਕਸਤ ਕੀਤੇ ਜਾ ਰਹੇ ਪ੍ਰਾਜੈਕਟਾਂ ਵਿੱਚ ਉਥੋਂ ਦੇ ਵਸਨੀਕਾਂ ਨੂੰ ਵੱਧ ਤੋਂ ਵੱਧ ਅਤੇ ਉਚ ਪੱਧਰ ਦੀਆਂ ਸਹੂਲਤਾਂ ਪ੍ਰਦਾਨ ਕਰਨ ਅਤੇ ਸ਼ਹਿਰ ਵਾਸੀਆਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਵੱਖ-ਵੱਖ ਵਿਕਾਸ ਅਥਾਰਟੀਆਂ ਵਿਖੇ ਰਿਸੈਪਸ਼ਨ/ਸਿੰਗਲ ਵਿੰਡੋ ’ਤੇ ਵੀ ਆਮ ਜਨਤਾ ਦੀ ਸਹੂਲਤ ਲਈ ਉੱਚ ਪੱਧਰ ਦੀਆਂ ਸਹੂਲਤਾਂ ਜਿਵੇਂ ਕਿ ਪਾਣੀ ਦਾ ਪ੍ਰਬੰਧ, ਬੈਠਣ ਲਈ ਢੁੱਕਵੀਂ ਥਾਂ, ਸੋਫੇ, ਕੁਰਸੀਆਂ, ਸੇਵਾਵਾਂ ਲਈ ਟੋਕਣ ਸਿਸਟਮ ਆਦਿ ਲਾਗੂ ਕਰਨ ਦੇ ਪ੍ਰਬੰਧ ਕੀਤੇ ਜਾ ਰਹੇ ਹਨ।

ਸ. ਮੁੰਡੀਆਂ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਵਿਭਾਗ ਵੱਲੋਂ ਪਿਛਲੀਆਂ ਦੋ ਈ-ਆਕਸ਼ਨਾਂ ਪਾਰਦਰਸ਼ਤਾ ਨਾਲ ਕਰਵਾਈਆਂ ਗਈਆਂ ਹਨ ਜਿਨ੍ਹਾਂ ਰਾਹੀਂ ਵਿਭਾਗ ਨੂੰ 5000 ਕਰੋੜ ਰੁਪਏ ਦੇ ਕਰੀਬ ਆਮਦਨੀ ਹੋਈ ਅਤੇ ਇਹ ਪੈਸਾ ਸ਼ਹਿਰਾਂ ਦੇ ਵਿਕਾਸ ਉਪਰ ਖਰਚ ਕੀਤਾ ਜਾਵੇਗਾ। ਵਿਭਾਗ ਵੱਲੋਂ 639 ਕਰੋੜ ਰੁਪਏ ਦੇ ਵੱਖ-ਵੱਖ ਸ਼ਹਿਰਾਂ ਵਿੱਚ ਵਿਕਾਸ ਕਾਰਜ ਨੇਪਰੇ ਚਾੜ੍ਹੇ ਜਾ ਚੁੱਕੇ ਹਨ। ਇਸ ਤੋਂ ਇਲਾਵਾ 283 ਕਰੋੜ ਰੁਪਏ ਦੇ ਨਵੇਂ ਕੰਮਾਂ ਦੀ ਸੁਰੂਆਤ ਕੀਤੀ ਜਾ ਰਹੀ ਹੈ।

ਇਸ ਤੋਂ ਪਹਿਲਾਂ ਬੋਲਦਿਆਂ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਕਿਹਾ ਪਾਰਦਰਸ਼ੀ ਤੇ ਸੁਖਾਲੀਆਂ ਨਾਗਰਿਕ ਸੇਵਾਵਾਂ ਦੇਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਸੂਬਾ ਸਰਕਾਰ ਕਿਸੇ ਵੀ ਕੰਮ ਦੀ ਪੈਂਡੇਸੀ ਨੂੰ ਲੈ ਕੇ ਬਹੁਤ ਗੰਭੀਰ ਹੈ ਜਿਸ ਕਾਰਨ ਅੱਜ ਇਹ ਕੈਂਪ ਲਗਾ ਕੇ ਰੀਅਲ ਅਸਟੇਟ ਨਾਲ ਜੁੜੇ ਲੋਕਾਂ ਦੇ ਬਕਾਇਆਂ ਕੰਮ ਪੂਰੇ ਕਰਕੇ ਮੌਕੇ ਉੱਤੇ ਹੀ ਸਰਟੀਫਿਕੇਟ ਦਿੱਤੇ ਜਾ ਰਹੇ ਹਨ। ਸਰਕਾਰ ਦਾ ਇਹ ਫੈਸਲਾ ਸੂਬਾ ਵਾਸੀਆਂ ਦੀ ਭਲਾਈ ਅਤੇ ਸ਼ਹਿਰਾਂ ਦੇ ਵਿਕਾਸ ਦੇ ਨਾਲ-ਨਾਲ ਸੂਬੇ ਦੇ ਆਰਥਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਸਰਕਾਰ ਦੀ ਇਹ ਪਹਿਲਕਦਮੀ ਅੱਗੇ ਵੀ ਜਾਰੀ ਰੱਖਦਿਆਂ ਲੋਕਾਂ ਨਾਲ ਜੁੜੇ ਹੋਰਨਾਂ ਵਿਭਾਗਾਂ ਦੇ ਕੰਮਾਂ ਦੀ ਪੈਂਡੇਸੀ ਦੂਰ ਕਰਨ ਲਈ ਕੈਂਪ ਆਦਿ ਲਗਾਏ ਜਾਣਗੇ।

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਦੇ ਸਕੱਤਰ ਰਾਹੁਲ ਤਿਵਾੜੀ ਨੇ ਬੋਲਦਿਆਂ ਕਿਹਾ ਕਿ ਵਿਭਾਗ ਵੱਲੋਂ ਅਲਾਟੀਆਂ ਨੂੰ ਵੱਖ ਵੱਖ ਆਨਲਾਈਨ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦੀ ਪਹਿਲੀ ਵਾਰ ਜ਼ੀਰੋ ਪੈਂਡੇਂਸੀ ਕੀਤੀ ਗਈ ਹੈ। ਪ੍ਰਮੋਟਰ/ਡਿਵੈਲਪਰ ਸ਼ਹਿਰੀ ਵਿਕਾਸ ਵਿੱਚ ਅਹਿਮ ਕੜੀ ਹੈ ਜਿਸ ਕਰਕੇ ਉਨ੍ਹਾਂ ਨੂੰ ਆਪਣੇ ਕੰਮਾਂ ਲਈ ਹੁਣ ਖੱਜਲ ਖ਼ੁਆਰ ਨਹੀਂ ਹੋਣਾ ਪਵੇਗਾ।

ਗਮਾਡਾ ਦੇ ਸੀ.ਏ. ਸ਼੍ਰੀ ਮੋਨੀਸ਼ ਕੁਮਾਰ ਨੇ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ, ਵਿਕਾਸ ਅਥਾਰਟੀਆਂ ਅਤੇ ਪ੍ਰਮੋਟਰਾਂ ਤੇ ਬਿਲਡਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਵਿਭਾਗ ਦੇ ਵਿਸ਼ੇਸ਼ ਸਕੱਤਰ ਅਪਨੀਤ ਰਿਆਤ, ਬੀ.ਡੀ.ਏ. ਤੇ ਪੀ.ਡੀ.ਏ. ਦੇ ਸੀ.ਏ. ਮਨੀਸ਼ਾ ਰਾਣਾ, ਏ.ਡੀ.ਏ. ਤੇ ਜੇ.ਡੀ.ਏ. ਦੇ ਸੀ.ਏ. ਅੰਕੁਰਜੀਤ ਸਿੰਘ, ਗਲਾਡਾ ਦੇ ਸੀ.ਏ. ਹਰਪ੍ਰੀਤ ਸਿੰਘ ਤੇ ਪੁੱਡਾ ਦੇ ਸੀ.ਏ. ਇਨਾਇਤ ਅਤੇ ਰੀਅਲ ਅਸਟੇਟ ਦੀ ਕਨਫੈਡਰੇਸ਼ਨ ਵੱਲੋਂ ਜਗਜੀਤ ਸਿੰਘ ਹਾਜ਼ਰ ਸਨ।
———

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਅਹਿਮਦਾਬਾਦ ਏਅਰਪੋਰਟ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

National: ਅਹਿਮਦਾਬਾਦ ਏਅਰਪੋਰਟ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

by Ranjit Singh
June 25, 2026
0

National: ਅਹਿਮਦਾਬਾਦ ਏਅਰਪੋਰਟ 'ਤੇ ਵੱਡਾ ਹਾਦਸਾ ਹੋਣੋਂ ਟਲਿਆ - ਰਨਵੇਅ 'ਤੇ ਦੋ ਜਹਾਜ਼ਾਂ ਦੀ ਟੱਕਰ ਹੋਣੋਂ ਬਚੀ ਅਹਿਮਦਾਬਾਦ, 25 ਜੂਨ...

HSGMC ਦੇ ਪ੍ਰਧਾਨ ਝੀਂਡਾ ਨੇ ਸ਼ਾਹਬਾਦ ਮੀਰੀ ਪੀਰੀ ਦੇ ਡਾਕਟਰਾਂ ਤੇ ਸਟਾਫ ਦੀਆਂ ਤਨਖਾਹਾਂ ਦੇਣ ਲਈ SGPC ਨੂੰ ਕੀਤੀ ਅਪੀਲ

HSGMC ਦੇ ਪ੍ਰਧਾਨ ਝੀਂਡਾ ਨੇ ਸ਼ਾਹਬਾਦ ਮੀਰੀ ਪੀਰੀ ਦੇ ਡਾਕਟਰਾਂ ਤੇ ਸਟਾਫ ਦੀਆਂ ਤਨਖਾਹਾਂ ਦੇਣ ਲਈ SGPC ਨੂੰ ਕੀਤੀ ਅਪੀਲ

by Ranjit Singh
June 25, 2026
0

HSGMC ਦੇ ਪ੍ਰਧਾਨ ਝੀਂਡਾ ਨੇ ਸ਼ਾਹਬਾਦ ਮੀਰੀ ਪੀਰੀ ਦੇ ਡਾਕਟਰਾਂ ਤੇ ਸਟਾਫ ਦੀਆਂ ਤਨਖਾਹਾਂ ਦੇਣ ਲਈ SGPC ਨੂੰ ਕੀਤੀ ਅਪੀਲ...

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਸੰਗਰੂਰ ਦੇ ਦੋ ਦਿਨਾਂ ਦੌਰੇ ‘ਤੇ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਸੰਗਰੂਰ ਦੇ ਦੋ ਦਿਨਾਂ ਦੌਰੇ ‘ਤੇ

by Ranjit Singh
June 25, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਸੰਗਰੂਰ ਦੇ ਦੋ ਦਿਨਾਂ ਦੌਰੇ 'ਤੇ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ): ਪੰਜਾਬ ਦੇ...

National: ਭਾਰਤ ਦੇ ਇਸ ਸੂਬੇ ‘ਚ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

National: ਭਾਰਤ ਦੇ ਇਸ ਸੂਬੇ ‘ਚ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

by Ranjit Singh
June 25, 2026
0

National: ਭਾਰਤ ਦੇ ਇਸ ਸੂਬੇ 'ਚ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ - ਵੈਨੇਜ਼ੁਏਲਾ ਅਤੇ ਜਾਪਾਨ 'ਚ ਵੀ ਆਇਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਅਹਿਮਦਾਬਾਦ ਏਅਰਪੋਰਟ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

National: ਅਹਿਮਦਾਬਾਦ ਏਅਰਪੋਰਟ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

by Ranjit Singh
June 25, 2026
0

National: ਅਹਿਮਦਾਬਾਦ ਏਅਰਪੋਰਟ 'ਤੇ ਵੱਡਾ ਹਾਦਸਾ ਹੋਣੋਂ ਟਲਿਆ - ਰਨਵੇਅ 'ਤੇ ਦੋ ਜਹਾਜ਼ਾਂ ਦੀ ਟੱਕਰ ਹੋਣੋਂ ਬਚੀ ਅਹਿਮਦਾਬਾਦ, 25 ਜੂਨ...

Most Popular

National: ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਅੱਜ ਦੇ ਸਕਦੇ ਨੇ ਅਸਤੀਫ਼ਾ !

National: ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਅੱਜ ਦੇ ਸਕਦੇ ਨੇ ਅਸਤੀਫ਼ਾ !

by Ranjit Singh
4 weeks ago
0

National: ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਅੱਜ ਦੇ ਸਕਦੇ ਨੇ ਅਸਤੀਫ਼ਾ ! - ਡੀਕੇ ਸ਼ਿਵਕੁਮਾਰ ਹੋ ਸਕਦੇ ਨੇ ਅਗਲੇ ਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 