leave for women: ਨੌਕਰੀਪੇਸ਼ਾ ਔਰਤਾਂ ਲਈ ਵੱਡੀ ਖੁਸ਼ਖਬਰੀ
– ਹੁਣ ਮਿਲਿਆ ਕਰਨਗੀਆਂ 12 ਵਾਧੂ ਛੁੱਟੀਆਂ! ਸਰਕਾਰ ਨੇ ਦਿੱਤੀ ਮਨਜ਼ੂਰੀ
ਬੰਗਲੁਰੂ 10 ਅਕਤੂਬਰ 2025 (ਵਿਸ਼ਵ ਵਾਰਤਾ): ਕੰਮਕਾਜੀ ਔਰਤਾਂ ਦੀ ਸਿਹਤ ਅਤੇ ਕੰਮ ਵਾਲੀ ਥਾਂ ‘ਤੇ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਕਰਨਾਟਕ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਕਰਨਾਟਕ ਕੈਬਨਿਟ ਨੇ’ਮਾਹਵਾਰੀ ਛੁੱਟੀ ਨੀਤੀ 2025’ ਨੂੰ ਮਨਜ਼ੂਰੀ ਦੇ ਦਿੱਤੀ। ਹੁਣ ਸਾਰੀਆਂ ਕੰਮਕਾਜੀ ਔਰਤਾਂ ਨੂੰ ਹਰ ਮਹੀਨੇ ਇੱਕ ਦਿਨ ਦੀ ਛੁੱਟੀ (ਤਨਖਾਹ ਵਾਲੀ) ਦਿੱਤੀ ਜਾਵੇਗੀ। ਇਸ ਦੇ ਲਾਭ ਸਿਰਫ਼ ਮਹਿਲਾ ਸਰਕਾਰੀ ਕਰਮਚਾਰੀਆਂ ਨੂੰ ਹੀ ਨਹੀਂ, ਸਗੋਂ ਟੈਕਸਟਾਈਲ ਉਦਯੋਗ, ਬਹੁ-ਰਾਸ਼ਟਰੀ ਕੰਪਨੀਆਂ, ਆਈਟੀ ਫਰਮਾਂ ਅਤੇ ਹੋਰ ਵੱਖ-ਵੱਖ ਖੇਤਰਾਂ ਵਿੱਚ ਕੰਮ ਕਰਨ ਵਾਲੀਆਂ ਔਰਤਾਂ ਨੂੰ ਵੀ ਮਿਲੇਗਾ।
ਮੀਟਿੰਗ ਤੋਂ ਬਾਅਦ ਰਾਜ ਦੇ ਕਾਨੂੰਨ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਐੱਚ.ਕੇ. ਪਾਟਿਲ ਨੇ ਕਿਹਾ, “ਕੈਬਨਿਟ ਨੇ ਵੱਖ-ਵੱਖ ਖੇਤਰਾਂ ਵਿੱਚ ਕੰਮ ਕਰਨ ਵਾਲੀਆਂ ਔਰਤਾਂ ਲਈ ਘੱਟੋ-ਘੱਟ ਇੱਕ ਦਿਨ ਦੀ ਛੁੱਟੀ ਨੂੰ ਮਨਜ਼ੂਰੀ ਦੇ ਦਿੱਤੀ ਹੈ।” ਮੀਟਿੰਗ ‘ਚ ਮੰਤਰੀ ਮੰਡਲ ਨੇ ਕਿਰਤ, ਬੁਨਿਆਦੀ ਢਾਂਚਾ, ਸ਼ਹਿਰੀ ਵਿਕਾਸ, ਸਿੱਖਿਆ, ਸਮਾਜ ਭਲਾਈ ਅਤੇ ਸੈਰ-ਸਪਾਟਾ ਖੇਤਰਾਂ ਵਿੱਚ ਕਈ ਮੁੱਖ ਪ੍ਰਸਤਾਵਾਂ ਨੂੰ ਵੀ ਪ੍ਰਵਾਨਗੀ ਦਿੱਤੀ।
ਦੱਸ ਦੇਈਏ ਕਿ ਕਰਨਾਟਕ ਹੁਣ ਦੇਸ਼ ਦੇ ਉਨ੍ਹਾਂ ਕੁਝ ਰਾਜਾਂ ਵਿੱਚੋਂ ਇੱਕ ਹੈ ਜਿਥੇ ਔਰਤਾਂ ਨੂੰ ਮਾਹਵਾਰੀ ਛੁੱਟੀ ਦਿੱਤੀ ਜਾਂਦੀ ਹੈ। ਬਿਹਾਰ ਵਿੱਚ, ਔਰਤਾਂ ਨੂੰ ਹਰ ਮਹੀਨੇ ਦੋ ਪੀਰੀਅਡ ਛੁੱਟੀਆਂ ਮਿਲਦੀਆਂ ਹਨ। ਇਸ ਤੋਂ ਇਲਾਵਾ ਓਡੀਸ਼ਾ ‘ਚ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਨ ਵਾਲੀਆਂ ਔਰਤਾਂ ਨੂੰ ਇੱਕ ਦਿਨ ਦੀ ਮਾਹਵਾਰੀ ਛੁੱਟੀ ਦਿੱਤੀ ਜਾਂਦੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























