Lehragaga News: ਜ਼ੋਨ-ਪੱਧਰੀ ਐਥਲੈਟਿਕਸ ਮੁਕਾਬਲਿਆਂ ‘ਚ ਛਾਏ ਸੀਬਾ ਦੇ ਖਿਡਾਰੀ
ਪੰਜਾਬ ਸਕੂਲ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਜਾਰੀ
ਲਹਿਰਾਗਾਗਾ, 14 ਸਤੰਬਰ (ਵਿਸ਼ਵ ਵਾਰਤਾ)Lehragaga News:- ਪੰਜਾਬ ਰਾਜ ਸਕੂਲ ਖੇਡਾਂ ਤਹਿਤ ਜਸਮੇਰ ਸਿੰਘ ਜੇਜੀ ਕਾਲਜ, ਗੁਰਨੇ ਕਲਾਂ ਵਿਖੇ ਹੋਏ ਜ਼ੋਨ-ਪੱਧਰੀ ਐਥਲੈਟਿਕਸ ਮੁਕਾਬਲਿਆਂ ਵਿੱਚ ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ, ਲਹਿਰਾਗਾਗਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। 600 ਮੀਟਰ ਦੌੜ ਵਿੱਚ ਗੁਣਤਾਸ ਸਿੰਘ ਲਦਾਲ ਨੇ ਪਹਿਲਾ ਸਥਾਨ ਹਾਸਿਲ ਕੀਤਾ। ਅੰਡਰ-17 ਲੌਂਗ ਜੰਪ ਵਿੱਚੋਂ ਗਗਨਦੀਪ ਸਿੰਘ ਨੇ ਪਹਿਲਾ ਅਤੇ ਗੁਰਿੰਦਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਗੁਰਿੰਦਰ ਸਿੰਘ, ਗਗਨਦੀਪ ਸਿੰਘ, ਗੁਰਜੋਤ ਸਿੰਘ ਅਤੇ ਗਗਨਪ੍ਰੀਤ ਸਿੰਘ ਦੀ ਅੰਡਰ-17 ਰਿਲੇਅ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ। ਸ਼ਾਟ-ਪੁੱਟ ਮੁਕਾਬਲੇ ਦੌਰਾਨ ਕੁਲਵਿੰਦਰ ਸਿੰਘ ਨੇ ਤੀਜਾ, ਜੈਵਲਿਨ ਥ੍ਰੋਅ ਵਿੱਚੋਂ ਗੁਰਜੋਤ ਸਿੰਘ ਨੇ ਤੀਜਾ, 1500 ਮੀਟਰ ਦੌੜ ਵਿੱਚੋਂ ਰਮਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਸਕੂਲ ਪਹੁੰਚਣ ‘ਤੇ ਖਿਡਾਰੀਆਂ ਨੂੰ ਪ੍ਰਬੰਧਕ ਕੰਵਲਜੀਤ ਸਿੰਘ ਢੀਂਡਸਾ ਅਤੇ ਮੈਡਮ ਅਮਨ ਢੀਂਡਸਾ ਨੇ ਸਨਮਾਨਿਤ ਕੀਤਾ। ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਕੰਵਲਜੀਤ ਸਿੰਘ ਢੀਂਡਸਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਹਰਫਨਮੌਲਾ ਬਣਨਾ ਚਾਹੀਦਾ ਹੈ, ਇਸ ਕਰਕੇ ਵਿਦਿਅਕ, ਖੇਡ, ਸਾਹਿਤ, ਸੱਭਿਆਚਾਰਕ ਅਤੇ ਖੇਡ ਗਤੀਵਿਧੀਆਂ ਵਿੱਚ ਵੱਧ ਚੜ੍ਹਕੇ ਭਾਗ ਲੈਣਾ ਚਾਹੀਦਾ ਹੈ।
ਇਸ ਮੌਕੇ ਪ੍ਰਿੰਸੀਪਲ ਸੁਨੀਤਾ ਨੰਦਾ, ਸਪੋਰਟਸ ਇੰਚਾਰਜ ਨਰੇਸ਼ ਚੌਧਰੀ, ਚੰਦਨ ਮੰਗਲ ਅਤੇ ਰਮਨਦੀਪ ਕੌਰ ਵੀ ਹਾਜ਼ਰ ਸਨ।