Liquor Policy Case : ਅਰਵਿੰਦ ਕੇਜਰੀਵਾਲ ਖਿਲਾਫ਼ ਕੋਰਟ ’ਚ ਸੁਣਵਾਈ ਅੱਜ
ਚੰਡੀਗੜ੍ਹ, 31ਜੁਲਾਈ(ਵਿਸ਼ਵ ਵਾਰਤਾ)Liquor Policy Case- ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਰਾਊਜ਼ ਐਵੇਨਿਊ ਕੋਰਟ ‘ਚ ਅੱਜ ਸੁਣਵਾਈ ਹੋਵੇਗੀ। ਪਿਛਲੀ ਸੁਣਵਾਈ ‘ਚ ਅਦਾਲਤ ਨੇ ਕੇਜਰੀਵਾਲ ਨੂੰ 31 ਜੁਲਾਈ ਤੱਕ ਹਿਰਾਸਤ ‘ਚ ਭੇਜ ਦਿੱਤਾ ਸੀ। ਇਸ ਤੋਂ ਇਲਾਵਾ ਰਾਊਜ਼ ਐਵੇਨਿਊ ਕੋਰਟ ਨੇ ਭ੍ਰਿਸ਼ਟਾਚਾਰ ਮਾਮਲੇ ‘ਚ ਕੇਜਰੀਵਾਲ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧਾ ਦਿੱਤੀ ਹੈ। ਦਰਅਸਲ, 12 ਜੁਲਾਈ ਨੂੰ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਸੀ, ਪਰ ਅਜੇ ਤੱਕ ਉਨ੍ਹਾਂ ਵੱਲੋਂ ਜ਼ਮਾਨਤ ਬਾਂਡ ਨਹੀਂ ਭਰਿਆ ਗਿਆ ਹੈ। ਜ਼ਿਕਰਯੋਗ ਹੈ ਕਿ 29 ਜੁਲਾਈ ਨੂੰ ਦਿੱਲੀ ਹਾਈ ਕੋਰਟ ਵਿੱਚ ਅਰਵਿੰਦ ਕੇਜਰੀਵਾਲ ਦੀ ਸੀਬੀਆਈ ਗ੍ਰਿਫ਼ਤਾਰੀ ਅਤੇ ਅੰਤਰਿਮ ਜ਼ਮਾਨਤ ਦੀ ਪਟੀਸ਼ਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਉੱਤੇ ਸੁਣਵਾਈ ਹੋਈ। ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਨੇ ਇਸ ਮਾਮਲੇ ਵਿੱਚ ਫੈਸਲਾ ਸੁਰੱਖਿਅਤ ਰੱਖ ਲਿਆ ਹੈ।