Liquor Policy Scam :ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਦਿੱਲੀ ਹਾਈਕੋਰਟ ‘ਚ ਸੁਣਵਾਈ ਅੱਜ
ਚੰਡੀਗੜ੍ਹ, 5ਜੁਲਾਈ(ਵਿਸ਼ਵ ਵਾਰਤਾ)Liquor Policy Scam-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਗੌਰਤਲਬ ਹੈ ਕਿ Kejriwal ਨੂੰ 26 ਜੂਨ ਨੂੰ ਸ਼ਰਾਬ ਨੀਤੀ ਭ੍ਰਿਸ਼ਟਾਚਾਰ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਫਿਲਹਾਲ ਕੇਜਰੀਵਾਲ ਨੂੰ12 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਹੈ। ਦਿੱਲੀ ਦੇ ਮੁੱਖ ਮੰਤਰੀ ਪਹਿਲਾਂ ਹੀ ਸ਼ਰਾਬ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ। ਕੇਜਰੀਵਾਲ ਨੇ 3 ਜੁਲਾਈ ਨੂੰ ਆਪਣੀ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਦੇ ਵਕੀਲ ਰਜਤ ਭਾਰਦਵਾਜ ਨੇ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਅਤੇ ਜਸਟਿਸ ਤੁਸ਼ਾਰ ਰਾਓ ਗੇਡੇਲਾ ਤੋਂ ਜਲਦੀ ਸੁਣਵਾਈ ਦੀ ਮੰਗ ਕੀਤੀ ਸੀ।