18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ
ਗੁਰਦਾਸਪੁਰ 16 ਨਵੰਬਰ 2026 (ਵਿਸ਼ਵ ਵਾਰਤਾ): ਅਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਸ੍ਰੀ ਅਚਲੇਸ਼ਵਰ ਧਾਮ ਵਿਖੇ ਸੰਗਤਾਂ ਦੀ ਸ਼ਰਧਾ ਭਾਵਨ ਨੂੰ ਵੇਖਦੇ ਹੋਏ ਸ੍ਰੀ ਅਚਲੇਸ਼ਵਰ ਧਾਮ ਬਟਾਲਾ ਦੀ ਨੌਮੀ ‘ਤੇ ਮਿਤੀ 18 ਨਵੰਬਰ 2026 ਨੂੰ ਸਬ-ਡਵੀਜ਼ਨ ਬਟਾਲਾ ਵਿਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਦਿਨ ਬੋਰਡ, ਯੂਨੀਵਰਸਿਟੀ ਅਤੇ ਵਿੱਦਿਅਕ ਸੰਸਥਾਵਾਂ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰਾਂ ਹੀ ਹੋਣਗੀਆਂ।























