Lockdown : ਪਾਕਿਸਤਾਨ ‘ਚ ਲੱਗਿਆ ਲਾਕਡਾਊਨ
– ਸਕੂਲ- ਕਾਲਜ ਰਹਿਣਗੇ ਬੰਦ
– ਹੋਟਲ-ਰੈਸਟੋਰੈਂਟ, ਦੁਕਾਨਾਂ ਖੋਲਣ ਦਾ ਵੀ ਸਮਾਂ ਨਿਰਧਾਰਿਤ
ਨਵੀਂ ਦਿੱਲੀ, 16 ਨਵੰਬਰ (ਵਿਸ਼ਵ ਵਾਰਤਾ): ਪਾਕਿਸਤਾਨ ਦੀ ਹਵਾ ਇਨ੍ਹੀ ਦਿਨੀ ਬਹੁਤ ਜ਼ਹਿਰੀਲੀ ਹੋ ਗਈ ਹੈ। ਇਸ ਦੇ ਮੱਦੇਨਜ਼ਰ ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਲਾਹੌਰ ਅਤੇ ਮੁਲਤਾਨ ਵਿੱਚ ਮੁਕੰਮਲ ਤਾਲਾਬੰਦੀ/ਲਾਕਡਾਊਨ (Lockdown) ਦਾ ਐਲਾਨ ਕੀਤਾ ਹੈ। ਇਹ ਹੁਕਮ ਸ਼ੁੱਕਰਵਾਰ ਤੋਂ ਐਤਵਾਰ ਤੱਕ ਲਾਗੂ ਰਹੇਗਾ। ਇਹ ਫੈਸਲਾ ਇਨ੍ਹਾਂ ਦੋਵਾਂ ਸ਼ਹਿਰਾਂ ਵਿੱਚ ਹਵਾ ਪ੍ਰਦੂਸ਼ਣ ਦੇ ਪੱਧਰ ਵਿੱਚ ਬਹੁਤ ਜ਼ਿਆਦਾ ਵਾਧੇ ਕਾਰਨ ਲਿਆ ਗਿਆ ਹੈ।
ਦੱਸ ਦਈਏ ਕਿ ਮੁਲਤਾਨ ਵਿੱਚ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਪਹਿਲਾਂ ਹੀ 2,000 ਨੂੰ ਪਾਰ ਕਰ ਚੁੱਕਾ ਹੈ, ਜਿਸ ਨਾਲ ਹਵਾ ਪ੍ਰਦੂਸ਼ਣ ਦਾ ਇੱਕ ਨਵਾਂ ਰਿਕਾਰਡ ਬਣ ਗਿਆ ਹੈ।
ਲਾਹੌਰ ਅਤੇ ਮੁਲਤਾਨ ਵਿੱਚ ਨਿਰਮਾਣ ਕਾਰਜ ਅਗਲੇ 10 ਦਿਨਾਂ ਲਈ ਮੁਅੱਤਲ ਕਰ ਦਿੱਤੇ ਗਏ ਹਨ। ਉਸਾਰੀ ਸਮੱਗਰੀ ਨਾਲ ਭਰੇ ਵਾਹਨਾਂ ਨੂੰ ਸ਼ਹਿਰਾਂ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸਕੂਲ ਵੀ ਬੰਦ ਕਰ ਦਿੱਤੇ ਗਏ ਹਨ।
ਕਾਲਜ ਅਤੇ ਯੂਨੀਵਰਸਿਟੀਆਂ ਆਨਲਾਈਨ ਕਲਾਸਾਂ ਲਗਾਉਣਗੀਆਂ। ਸਰਕਾਰੀ ਅਤੇ ਪ੍ਰਾਈਵੇਟ ਦਫਤਰਾਂ ਵਿੱਚ ਕਰਮਚਾਰੀਆਂ ਨੂੰ ਘਰ ਤੋਂ ਕੰਮ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਰੈਸਟੋਰੈਂਟ ਸ਼ਾਮ 4 ਵਜੇ ਤੱਕ ਹੀ ਖੁੱਲ੍ਹਣਗੇ ਅਤੇ ਰਾਤ 8 ਵਜੇ ਤੱਕ ਟੇਕਵੇਅ ਸੇਵਾ ਪ੍ਰਦਾਨ ਕੀਤੀ ਜਾਵੇਗੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/