Lok Sabha Election 2024: ਜਲੰਧਰ ਸੀਟ ਤੋਂ ਕਾਂਗਰਸ ਉਮੀਦਵਾਰ ਸਾਬਕਾ CM ਚੰਨੀ ਨੇ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
ਜਲੰਧਰ, 15 ਅਪ੍ਰੈਲ : ਕਾਂਗਰਸ ਨੇ ਐਤਵਾਰ ਦੇਰ ਸ਼ਾਮ ਪੰਜਾਬ ਦੀਆਂ ਛੇ ਲੋਕ ਸਭਾ ਸੀਟਾਂ ਲਈ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜਲੰਧਰ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਹੈ। ਜਿਸ ਤੋਂ ਬਾਅਦ ਚੰਨੀ ਆਪਣੇ ਸਮਰਥਕਾਂ ਨਾਲ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਅੰਮ੍ਰਿਤਸਰ ਪੁੱਜੇ।
ਉਨ੍ਹਾਂ ਨਾਲ ਜਲੰਧਰ ਦੇ ਵਿਧਾਇਕ ਪਰਗਟ ਸਿੰਘ, ਲਾਡੀ ਸ਼ੇਰੋਵਾਲੀਆ, ਸਾਬਕਾ ਵਿਧਾਇਕ ਰਾਜਿੰਦਰ ਬੇਰੀ, ਰਾਜਿੰਦਰ ਸਿੰਘ ਬਾਬਾ ਵੀ ਨਜ਼ਰ ਆਏ। ਇਸ ਤੋਂ ਇਲਾਵਾ ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਕੋਟਲੀ ਅਤੇ ਨਕੋਦਰ ਕਾਂਗਰਸ ਦੀ ਨੁਮਾਇੰਦਗੀ ਕਰ ਰਹੇ ਡਾ: ਨਵਜੋਤ ਦਹੀਆ ਵੀ ਹਾਜ਼ਰ ਸਨ।