ਚੰਡੀਗੜ੍ਹ 28 ਅਪ੍ਰੈਲ( ਵਿਸ਼ਵ ਵਾਰਤਾ)-ਪੰਜਾਬ ਵਿੱਚ ਅਕਾਲੀ ਦਲ ਬਾਦਲ ਨੇ ਖਡੂਰ ਸਾਹਿਬ ਸੀਟ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।
ਇੱਥੋਂ ਪਾਰਟੀ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਬਣਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਖਡੂਰ ਸਾਹਿਬ ਤੋਂ ਪਿਛਲੇ ਦਿਨੀ ਆਸਾਮ ਦੀ ਜੇਲ੍ਹ ਵਿੱਚ ਬੰਦ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੇ ਚੋਣ ਲੜਨ ਦਾ ਐਲਾਨ ਕੀਤਾ ਹੈ।
ਅਕਾਲੀ ਦਲ ਨੇ ਹੁਣ ਪੰਜਾਬ ਅਤੇ ਚੰਡੀਗੜ੍ਹ ਸੀਟ ਦੀਆਂ 13 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।