ਨਵੰਬਰ ਮਹੀਨੇ ਦੇ ਪਹਿਲੇ ਦਿਨ ਆਮ ਲੋਕਾਂ ਨੂੰ ਝਟਕਾ! LPG ਸਿਲੰਡਰ ਹੋਇਆ ਮਹਿੰਗਾ
– 62 ਰੁਪਏ ਤਕ ਵਧੀ ਕੀਮਤ
– ਨਵੀਆਂ ਦਰਾਂ ਅੱਜ ਤੋਂ ਲਾਗੂ
ਨਵੀ ਦਿੱਲੀ,1 ਨਵੰਬਰ (ਵਿਸ਼ਵ ਵਾਰਤਾ): ਅੱਜ ਨਵੰਬਰ ਮਹੀਨੇ ਦਾ ਪਹਿਲਾ ਦਿਨ ਹੈ। ਨਵੇਂ ਮਹੀਨੇ ਦੇ ਪਹਿਲੇ ਦਿਨ ਹੀ ਆਮ ਲੋਕਾਂ ਦੀ ਜੇਬ ‘ਤੇ ਬੋਝ ਵੱਧ ਜਾਵੇਗਾ। ਅੱਜ 1 ਨਵੰਬਰ 2024 ਨੂੰ ਤੇਲ ਮਾਰਕੀਟਿੰਗ ਕੰਪਨੀਆਂ ਨੇ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 62 ਰੁਪਏ ਤਕ ਵਧਾ ਦਿੱਤੀ ਹੈ। ਕੰਪਨੀਆਂ ਨੇ 14.2 ਕਿਲੋਗ੍ਰਾਮ ਘਰੇਲੂ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।
ਐਲਪੀਜੀ ਸਿਲੰਡਰ ਦੀਆਂ ਕੀਮਤਾਂ (lpg cylinder price) ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਤੈਅ ਹੁੰਦੀਆਂ ਹਨ। ਤੇਲ ਮਾਰਕੀਟਿੰਗ ਕੰਪਨੀਆਂ ਨੇ ਅੱਜ ਤੋਂ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 62 ਰੁਪਏ ਵਧਾ ਦਿੱਤੀ ਹੈ। ਦਿੱਲੀ ਵਿੱਚ ਸਿਲੰਡਰ ਦੀ ਕੀਮਤ 1740 ਰੁਪਏ ਤੋਂ ਵਧ ਕੇ 1802 ਰੁਪਏ ਹੋ ਗਈ ਹੈ। ਕੋਲਕਾਤਾ ‘ਚ ਸਿਲੰਡਰ 1850.50 ਰੁਪਏ ਦੀ ਬਜਾਏ 1911.50 ਰੁਪਏ ‘ਚ ਮਿਲੇਗਾ।