Lucknow : ਲਖਨਊ ਦੇ ਲੋਕਬੰਧੂ ਹਸਪਤਾਲ ਵਿੱਚ ਲੱਗੀ ਭਿਆਨਕ ਅੱਗ
ਚੰਡੀਗੜ੍ਹ, 15ਅਪ੍ਰੈਲ(ਵਿਸ਼ਵ ਵਾਰਤਾ) Lucknow : ਲਖਨਊ ਦੇ ਸਰਕਾਰੀ ਲੋਕਬੰਧੂ ਹਸਪਤਾਲ ਵਿੱਚ ਰਾਤ 10 ਵਜੇ ਦੇ ਕਰੀਬ ਭਿਆਨਕ ਅੱਗ ਲੱਗ ਗਈ। ਅੱਗ ਹਸਪਤਾਲ ਦੀ ਦੂਜੀ ਮੰਜ਼ਿਲ ‘ਤੇ ਲੱਗੀ। ਇਸ ਮੰਜ਼ਿਲ ‘ਤੇ 50-55 ਮਰੀਜ਼ ਦਾਖਲ ਸਨ। ਜਦੋਂ ਕਿ ਪੂਰੇ ਹਸਪਤਾਲ ਵਿੱਚ ਲਗਭਗ 200 ਮਰੀਜ਼ ਦਾਖਲ ਸਨ, ਜਿਹਨਾਂ ਨੂੰ ਦੂਜੇ ਹਸਪਤਾਲਾਂ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ।
ਅੱਗ ਲੱਗਣ ਕਾਰਨ ਹਸਪਤਾਲ ਦੀ ਬਿਜਲੀ ਸਪਲਾਈ ਬੰਦ ਹੋ ਗਈ ਅਤੇ ਆਕਸੀਜਨ ਦੀ ਸਪਲਾਈ ਬੰਦ ਹੋ ਗਈ। ਇਸ ਕਾਰਨ ਆਈਸੀਯੂ ਵਿੱਚ ਦਾਖਲ 61 ਸਾਲਾ ਮਰੀਜ਼ ਦੀ ਮੌਤ ਹੋ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਅੱਗ ਬੁਝਾਊ ਦਸਤੇ ਦੀਆਂ 15 ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਪਾ ਲਿਆ ਗਿਆ।
ਉਪ ਮੁੱਖ ਮੰਤਰੀ ਬ੍ਰਜੇਸ਼ ਪਾਠਕ ਵੀ ਲੋਕਬੰਧੂ ਹਸਪਤਾਲ ਪਹੁੰਚੇ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ। ਬ੍ਰਿਜੇਸ਼ ਪਾਠਕ ਨੇ ਕਿਹਾ, ‘ਗਰਾਊਂਡ ਫਲੋਰ ‘ਤੇ ਧੂੰਆਂ ਦੇਖਿਆ ਗਿਆ ਸੀ।’ ਹਸਪਤਾਲ ਦੇ ਸਟਾਫ਼ ਨੇ ਤੁਰੰਤ ਮਰੀਜ਼ਾਂ ਨੂੰ ਸ਼ਿਫਟ ਕਰਨਾ ਸ਼ੁਰੂ ਕਰ ਦਿੱਤਾ। ਲਗਭਗ 200 ਮਰੀਜ਼ਾਂ ਨੂੰ ਸ਼ਿਫਟ ਕੀਤਾ ਗਿਆ ਹੈ। ਗੰਭੀਰ ਰੂਪ ਵਿੱਚ ਬਿਮਾਰ ਮਰੀਜ਼ਾਂ ਨੂੰ ਕੇਜੀਐਮਯੂ ਭੇਜਿਆ ਗਿਆ ਹੈ। ਕੁਝ ਨੂੰ ਸਿਵਲ ਹਸਪਤਾਲ ਵੀ ਭੇਜਿਆ ਗਿਆ ਹੈ। ਇਸ ਵੇਲੇ ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/