Ludhiana : ਪੁਲਿਸ ਨੇ ਮੁੜ ਚਾਲੂ ਕਰਵਾਇਆ ਲਾਡੋਵਾਲ ਟੋਲ ਪਲਾਜ਼ਾ ; ਕਿਸਾਨ ਆਗੂਆਂ ਨੂੰ ਲਿਆ ਹਿਰਾਸਤ ‘ਚ
ਲੁਧਿਆਣਾ, 31 ਜੁਲਾਈ (ਵਿਸ਼ਵ ਵਾਰਤਾ)Ludhiana: ਲਾਡੋਵਾਲ ਟੋਲ ਪਲਾਜ਼ਾ ‘ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ ਵੱਲੋ ਪਲਾਜ਼ਾ ਮੁੜ ਤੋਂ ਚਾਲੂ ਕਰਵਾ ਦਿੱਤਾ ਗਿਆ ਹੈ। ਪਲਾਜ਼ਾ ‘ਤੇ ਮੁੜ ਤੋਂ ਫੀਸ ਕੱਟੀ ਜਾਣ ਲੱਗੀ ਹੈ। ਧਰਨੇ ‘ਤੇ ਮੌਜੂਦ ਕਿਸਾਨ ਆਗੂਆਂ ਨੂੰ ਪੁਲਿਸ ਵਲੋਂ ਹਿਰਾਸਤ ‘ਚ ਲੈ ਲਿਆ ਗਿਆ ਹੈ। ਮੌਕੇ ਨੇ ਕਿਸਾਨ ਆਗੂਆਂ ਨੇ ਇਲਜ਼ਾਮ ਲਗਾਏ ਨੇ ਕਿ ਕਿਸਾਨਾਂ ਨਾਲ ਇਸ ਸੰਬੰਧ ਵਿਚ ਕੋਈ ਗੱਲਬਾਤ ਨਹੀਂ ਕੀਤੀ ਗਈ। ਮੀਡੀਆ ਰੀਪੋਰਟਾਂ ਮੁਤਾਬਕ ਲਗਭਗ 10 ਕਿਸਾਨ ਆਗੂਆਂ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਪ੍ਰਸਾਸ਼ਨ ਨੇ ਇਸ ਸੰਬੰਧ ‘ਚ ਅਜੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਪੁਲਿਸ ਦੀ ਇਸ ਕਾਰਵਾਈ ਤੋਂ ਬਾਅਦ ਕਿਸਾਨ ਜਥੇਬੰਦੀਆਂ ‘ਚ ਨਾਰਾਜ਼ਗੀ ਹੈ। ਸੂਤਰਾਂ ਮੁਤਾਬਕ ਕੁਝ ਸਮੇ ‘ਚ ਵੱਡੀ ਗਿਣਤੀ ‘ਚ ਕਿਸਾਨ ਟੋਲ ਪਲਾਜ਼ਾ ‘ਤੇ ਪਹੁੰਚ ਸਕਦੇ ਹਨ ਅਤੇ ਵੱਡਾ ਧਰਨਾ ਲਗਾਇਆ ਜਾ ਸਕਦਾ ਹੈ। ਪੁਲਿਸ ਦਾ ਕਹਿਣਾ ਹੈ ਕਿ ਹੁਣ ਟੋਲ ਨੂੰ ਬੰਦ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਸ਼ਰਾਰਤੀ ਤੱਤਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।