Ludhiana : ਇਟਲੀ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ
ਲੁਧਿਆਣਾ, 2ਅਕਤੂਬਰ (ਵਿਸ਼ਵ ਵਾਰਤਾ)Ludhiana: ਖੰਨਾ ਨੇੜਲੇ ਪਿੰਡ ਸਲੌਦੀ ਦੇ ਇੱਕ ਨੌਜਵਾਨ ਦੀ ਇਟਲੀ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ ਹਾਦਸਾ ਕੰਮ ‘ਤੇ ਜਾਣ ਸਮੇਂ ਸੜਕ ਪਾਰ ਕਰਦੇ ਸਮੇਂ ਵਾਪਰਿਆ। ਜਿਸ ਵਿੱਚ 24 ਸਾਲਾ ਪਰਮਿੰਦਰ ਸਿੰਘ ਦੀ ਜਾਨ ਚਲੀ ਗਈ। ਨੌਜਵਾਨ ਦੀ ਮੌਤ ਦੀ ਖ਼ਬਰ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਨੌਜਵਾਨ ਦੇ ਪਰਿਵਾਰਕ ਮੈਂਬਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ, ਅਜੇ ਡੇਢ ਮਹੀਨਾ ਪਹਿਲਾਂ ਹੀ ਪਰਿਵਾਰ ਨੇ ਉਸ ਨੂੰ ਖੁਸ਼ੀ-ਖੁਸ਼ੀ ਇਟਲੀ ਭੇਜਿਆ ਸੀ। ਪਰਮਿੰਦਰ ਇਟਲੀ ਵਿਚ ਕੰਮ ਕਰਨ ਲੱਗ ਪਿਆ ਸੀ। ਉਹ ਰੋਜ਼ਾਨਾ ਪਰਿਵਾਰ ਨਾਲ ਗੱਲਬਾਤ ਕਰਦਾ ਸੀ। ਹਾਦਸੇ ਤੋਂ ਕੁਝ ਸਮਾਂ ਪਹਿਲਾਂ ਸਾਡੀ ਫ਼ੋਨ ‘ਤੇ ਗੱਲ ਹੋਈ ਸੀ ਪਰ ਬਾਅਦ ‘ਚ ਫ਼ੋਨ ਆਇਆ ਕਿ ਪਰਮਿੰਦਰ ਦੀ ਹਾਦਸੇ ‘ਚ ਮੌਤ ਹੋ ਗਈ ਹੈ। ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮ੍ਰਿਤਕ ਸਰੀਰ ਭਾਰਤ ਲਿਆਉਣ ਵਿਚ ਸਰਕਾਰ ਨੂੰ ਮਦਦ ਕਰਨ ਦੀ ਅਪੀਲ ਕੀਤੀ ਹੈ।