Ludhiana : ਅੱਜ ਰਾਜ ਪੱਧਰੀ ਸਮਾਗਮ ‘ਚ ਸ਼ਿਰਕਤ ਕਰਨਗੇ ਕੈਬਨਿਟ ਮੰਤਰੀ ਤਰੁਨਪ੍ਰੀਤ ਸੌਂਧ
ਚੰਡੀਗੜ੍ਹ, 2 ਨਵੰਬਰ(ਵਿਸ਼ਵ ਵਾਰਤਾ) ਪੰਜਾਬ ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਧ ਅੱਜ ਲੁਧਿਆਣਾ ਪਹੁੰਚ ਰਹੇ ਹਨ। ਸੌਂਧ ਅੱਜ ਵਿਸ਼ਵਕਰਮਾ ਦਿਵਸ ਮੌਕੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਨਗੇ। ਸੌਂਧ ਖੁਦ ਵੀ ਇੰਡਸਟਰੀ ਨਾਲ ਜੁੜੇ ਹੋਏ ਹਨ। ਅੱਜ ਵਿਸ਼ਵਕਰਮਾ ਭਵਨ, ਜੀ.ਟੀ ਰੋਡ, ਮਿਲਰਗੰਜ ਵਿਖੇ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਸਮਾਗਮ ਵਿੱਚ ਲੋਹੇ ਦੇ ਕਾਰੋਬਾਰ ਨਾਲ ਜੁੜੇ ਸਾਰੇ ਕਾਰੋਬਾਰੀ ਹਾਜ਼ਰ ਹੋਣਗੇ। ਪ੍ਰੋਗਰਾਮ ਸਵੇਰੇ 11.30 ਵਜੇ ਸ਼ੁਰੂ ਹੋਵੇਗਾ। ਜਿਸ ਤੋਂ ਬਾਅਦ ਮੰਤਰੀ ਤਰੁਣਪ੍ਰੀਤ ਸੋਂਧ ਸੰਬੋਧਨ ਕਰਨਗੇ। ਜ਼ਿਕਰਯੋਗ ਹੈ ਕਿ ਖੰਨਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਧ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਹੁਣ ਉਨ੍ਹਾਂ ਨੂੰ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਦਾ ਦਰਜਾ ਦਿੱਤਾ ਗਿਆ ਹੈ।