Ludhiana ਦੇ ਐਸ.ਆਰ.ਐਸ ਸਰਕਾਰੀ ਬਹੁਤਕਨੀਕੀ ਕਾਲਜ ਨੇ ਖੋ-ਖੋ ਤੇ ਟੇਬਲ ਟੈਨਿਸ ‘ਚ ਜਿੱਤਿਆ ਗੋਲਡ ਮੈਡਲ
ਲੁਧਿਆਣਾ, 5 ਨਵੰਬਰ (ਵਿਸ਼ਵ ਵਾਰਤਾ)- ਸਤਿਗੁਰੂ ਰਾਮ ਸਿੰਘ (ਐਸ.ਆਰ.ਐਸ.) ਸਰਕਾਰੀ ਬਹੁਤਕਨੀਕੀ ਕਾਲਜ, ਲੁਧਿਆਣਾ (Ludhiana) ਨੇ ਪੌਲੀਟੈਕਨਿਕ ਖੇਡਾਂ ਦੌਰਾਨ ਖੋ-ਖੋ ਤੇ ਟੇਬਲ ਟੈਨਿਸ ਵਿੱਚ ਗੋਲਡ ਮੈਡਲ ਜਿੱਤਿਆ।
ਐਸ.ਆਰ.ਐਸ. ਸਰਕਾਰੀ ਬਹੁਤਕਨੀਕੀ ਕਾਲਜ, ਲੁਧਿਆਣਾ ਦੇ ਪ੍ਰਿੰਸੀਪਲ ਮਨੋਜ ਕੁਮਾਰ ਜਾਂਬਲਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਟੈਕਨੀਕਲ ਇੰਸਟੀਚਿਊਸ਼ਨ ਸਪੋਰਟਸ (ਪੀ.ਟੀ.ਆਈ.ਐਸ.) ਵੱਲੋ ਬੀਤੇ ਦਿਨੀ ਇੰਟਰ ਪੌਲੀਟੈਕਨਿਕ ਖੇਡਾਂ ਕਰਵਾਈਆਂ ਗਈਆਂ, ਜਿਸ ਵਿੱਚ ਪੰਜਾਬ ਰਾਜ ਦੇ ਸਰਕਾਰੀ ਅਤੇ ਪ੍ਰਾਈਵੇਟ ਬਹੁਤਕਨੀਕੀ ਕਾਲਜਾਂ ਦੀਆਂ ਟੀਮਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।
ਸਥਾਨਕ ਰਿਸ਼ੀ ਨਗਰ, ਐਸ.ਆਰ.ਐਸ. ਸਰਕਾਰੀ ਬਹੁਤਕਨੀਕੀ ਕਾਲਜ ਲੁਧਿਆਣਾ ਵੱਲੋ ਖੋ-ਖੋ, ਟੇਬਲ ਟੈਨਿਸ, ਬੈਡਮਿੰਟਨ, ਹੈਡਂਬਾਲ ਅਤੇ ਵਾਲੀਵਾਲ ਖੇਡਾਂ ਲਈ ਹੋਰਨਾਂ ਸੰਸਥਾਵਾਂ ਵਿੱਚ ਸ਼ਮੂਲੀਅਤ ਕੀਤੀ। ਇਹਨਾਂ ਮੁਕਾਬਲਿਆਂ ਵਿੱਚ ਐਸ.ਆਰ.ਐਸ. ਸਰਕਾਰੀ ਬਹੁਤਕਨੀਕੀ ਕਾਲਜ ਲੁਧਿਆਣਾ ਦੀ ਖੋ-ਖੋ (ਲੜਕੇ) ਅਤੇ ਟੇਬਲ ਟੈਨਿਸ (ਲੜਕੀਆਂ) ਦੀ ਟੀਮ ਨੇ ਸੋਨੇ ਦਾ ਤਗਮਾ ਜਿੱਤ ਕੇ ਪਹਿਲਾ ਸਥਾਨ ਪ੍ਰਾਪਤ ਕਰਦਿਆਂ ਪੰਜਾਬ ਭਰ ਵਿੱਚ ਸੰਸਥਾ ਦਾ ਨਾਮ ਰੋਸ਼ਨ ਕੀਤਾ।
ਇਸ ਤੋਂ ਇਲਾਵਾ ਹੈਡਂਬਾਲ ਅਤੇ ਵਾਲੀਵਾਲ (ਲੜਕੇ) ਟੀਮ ਨੇ ਚਾਂਦੀ ਦਾ ਤਗਮਾ ਜਿੱਤ ਕੇ ਦੂਜਾ ਸਥਾਨ ਪ੍ਰਾਪਤ ਕੀਤਾ। ਬੈਡਮਿੰਟਨ (ਲੜਕੇ) ਅਤੇ ਹੈਡਂਵਾਲ (ਲੜਕੀਆਂ) ਦੀ ਟੀਮ ਨੇ ਤਾਂਬੇ ਦਾ ਤਗਮਾ ਜਿੱਤ ਕੇ ਤੀਜਾ ਸਥਾਨ ਪ੍ਰਾਪਤ ਕੀਤਾ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/