Ludhiana : ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ; ਕਰੋੜਾਂ ਦੀ ਜਾਇਦਾਦ ਕੀਤੀ ਸੀਲ
ਲੁਧਿਆਣਾ, 28ਸਤੰਬਰ (ਵਿਸ਼ਵ ਵਾਰਤਾ): ਲੁਧਿਆਣਾ ‘ਚ ਪੁਲਿਸ ਨੇ ਨਸ਼ਾ ਵੇਚਣ ਵਾਲਿਆਂ ਖਿਲਾਫ ਕਾਰਵਾਈ ਕਰਦਿਆਂ,ਤਿੰਨ ਨਸ਼ਾ ਤਸਕਰਾਂ ਦੀ ਕਰੋੜਾਂ ਦੀ ਜਾਇਦਾਦ ਸੀਲ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਡੀਸੀਪੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ, ਪੁਲੀਸ ਨੇ ਲੁਧਿਆਣਾ ਦੇ ਵਾਸੀ ਗੁਰਮੀਤ ਸਿੰਘ ਉਰਫ਼ ਕਾਕਾ ਦੀ 1 ਕਰੋੜ 51 ਲੱਖ ਰੁਪਏ ਦੀ ਜਾਇਦਾਦ ਸੀਲ ਕਰ ਦਿੱਤੀ ਹੈ। ਇਸੇ ਤਰ੍ਹਾਂ ਗਗਨਦੀਪ ਸਿੰਘ ਵਾਸੀ ਲੁਧਿਆਣਾ ਦੀ 4 ਲੱਖ 51 ਹਜ਼ਾਰ ਰੁਪਏ ਦੀ ਜਾਇਦਾਦ ਅਤੇ ਅਮਿਤ ਸਚਦੇਵਾ ਵਾਸੀ ਸ਼ਿਵਪੁਰੀ, ਲੁਧਿਆਣਾ ਦੀ 76 ਲੱਖ ਰੁਪਏ ਦੀ ਜਾਇਦਾਦ ਸੀਲ ਕਰ ਦਿੱਤੀ ਗਈ ਹੈ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਨਸ਼ਾ ਵੇਚਣਾ ਬੰਦ ਕਰ ਦੇਣ ਨਹੀਂ ਤਾਂ ਪੁਲਿਸ ਸਖ਼ਤ ਕਾਰਵਾਈ ਕਰੇਗੀ ਅਤੇ ਉਨ੍ਹਾਂ ਦੀਆਂ ਸਾਰੀਆਂ ਜਾਇਦਾਦਾਂ ਵੀ ਸੀਲ ਕਰ ਦਿੱਤੀਆਂ ਜਾਣਗੀਆਂ। ਪੁਲੀਸ ਨੇ ਤਸਕਰਾਂ ਦੇ ਘਰ ਜਾ ਕੇ ਨੋਟਿਸ ਚਿਪਕਾਇਆ ਹੈ। ਪੁਲਿਸ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਤੁਹਾਡੇ ਆਸ-ਪਾਸ ਕੋਈ ਵਿਅਕਤੀ ਨਸ਼ੇ ਦਾ ਸੇਵਨ ਜਾਂ ਵੇਚਦਾ ਹੈ, ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ।