Ludhiana : ਗੁਰਦੁਆਰਾ ਸਾਹਿਬ ‘ਚ ਫਟਿਆ AC ਕੰਪਰੈਸਰ, ਵਾਪਰਿਆ ਵੱਡਾ ਹਾਦਸਾ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਸਰੂਪ ਹੋਏ ਅਗਨ ਭੇਟ
ਲੁਧਿਆਣਾ, 11 ਸਤੰਬਰ 2025 (ਵਿਸ਼ਵ ਵਾਰਤਾ): ਮਾਛੀਵਾੜਾ ਸਾਹਿਬ ਦੇ ਗੁਰਦੁਆਰਾ ਸਾਹਿਬ ਵਿੱਚ ਏਸੀ ਕੰਪਰੈਸਰ ਦੇ ਫਟਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਘਟਨਾ ‘ਚ ਸੱਚਖੰਡ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਪਵਿੱਤਰ ਸਰੂਪ ਅਗਨ ਭੇਂਟ ਹੋ ਗਏ।
ਚਸ਼ਮਦੀਦਾਂ ਅਨੁਸਾਰ ਕੰਪ੍ਰੈਸਰ ਦੇ ਫਟਣ ਕਾਰਨ ਪਹਿਲਾਂ ਸੱਚਖੰਡ ਸਾਹਿਬ ਦੇ ਚੰਦੋਆ ਸਾਹਿਬ ਨੂੰ ਅੱਗ ਲੱਗ ਗਈ। ਅਤੇ ਫਿਰ ਹੌਲੀ-ਹੌਲੀ ਅੱਗ ਹੇਠਾਂ ਤੱਕ ਫੈਲ ਗਈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਸੰਗਤ ਨਾਲ ਮੂਲ ਮੰਤਰ ਦਾ ਜਾਪ ਕੀਤਾ। ਪਰੰਪਰਾ ਅਨੁਸਾਰ ਅਗਨੀ ਭੇਂਟ ਹੋਏ ਸਰੂਪਾਂ ਨੂੰ ਸ੍ਰੀ ਗੋਇੰਦਵਾਲ ਸਾਹਿਬ ਭੇਜ ਦਿੱਤਾ ਗਿਆ। ਸਿੰਘ ਸਾਹਿਬਾਨ ਨੇ ਕਿਹਾ ਕਿ ਮਾਮਲੇ ਦੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























