ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ!
ਲੁਧਿਆਣਾ, 8 ਸਤੰਬਰ 2026 (ਵਿਸ਼ਵ ਵਾਰਤਾ): ਲੁਧਿਆਣਾ ਦੇ ਜਲੰਧਰ ਬਾਈਪਾਸ ਚੌਂਕ ‘ਤੇ ਸਥਿਤ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਸ਼ਰਾਰਤੀ ਅਨਸਰਾਂ ਵੱਲੋਂ ਛੇੜਛਾੜ ਕਰਨ ‘ਤੇ ਹੰਗਾਮਾ ਹੋ ਗਿਆ। ਜਾਣਕਾਰੀ ਅਨੁਸਾਰ, ਕਿਸੇ ਅਣਪਛਾਤੇ ਵਿਅਕਤੀ ਨੇ ਬਾਬਾ ਸਾਹਿਬ ਦੇ ਬੁੱਤ ਦੇ ਗਲ ਵਿੱਚ ਜੁੱਤੀਆਂ ਦਾ ਹਾਰ ਪਾ ਦਿੱਤਾ। ਘਟਨਾ 5 ਸਤੰਬਰ ਦੀ ਦੱਸੀ ਜਾ ਰਹੀ ਹੈ।
ਜਿਵੇਂ ਹੀ ਇਸ ਘਟਨਾ ਦੀ ਭਣਕ ਸਥਾਨਕ ਲੋਕਾਂ ਨੂੰ ਲੱਗੀ, ਇਲਾਕੇ ਵਿੱਚ ਤਣਾਅ ਵਾਲੀ ਸਥਿਤੀ ਪੈਦਾ ਹੋ ਗਈ। ਇਸ ਕਾਰੇ ਨਾਲ ਵਾਲਮੀਕਿ ਭਾਈਚਾਰੇ ਦੇ ਲੋਕਾਂ ਵਿੱਚ ਭਾਰੀ ਰੋਸ ਫੈਲ ਗਿਆ ਹੈ। ਭੜਕੇ ਲੋਕਾਂ ਨੇ ਜਲੰਧਰ ਬਾਈਪਾਸ ਚੌਂਕ ‘ਤੇ ਇਕੱਠੇ ਹੋ ਕੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਇੱਕ ਘੰਟੇ ਤੋਂ ਵੀ ਵੱਧ ਸਮੇਂ ਤੋਂ ਟ੍ਰੈਫਿਕ ਜਾਮ ਹੈ।
ਦੋਵਾਂ ਪਾਸਿਆਂ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਹਨ। ਇਸ ਨਾਲ ਜਲੰਧਰ ਵੱਲ ਜਾਣ ਵਾਲੇ ਵਾਹਨਾਂ ਦੀ ਰਫ਼ਤਾਰ ਠੱਪ ਹੋ ਗਈ ਹੈ। ਮੌਕੇ ‘ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਪਹੁੰਚੇ ਹਨ। ਜਿਨਾਂ ਵੱਲੋਂ ਮਾਮਲਾ ਸ਼ਾਂਤ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























