Ludhiana ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ
– ਸੜਕਾਂ ‘ਤੇ ਆਇਆ ਲੋਕਾਂ ਦਾ ਹੜ੍ਹ
ਲੁਧਿਆਣਾ,3 ਦਸੰਬਰ (ਵਿਸ਼ਵ ਵਾਰਤਾ): ਲੁਧਿਆਣਾ ਦੇ ਬੁੱਢਾ ਦਰਿਆ ਵਿੱਚ ਡਿੱਗ ਰਹੇ ਗੰਦੇ ਪਾਣੀ ਨੂੰ ਰੋਕਣ ਲਈ ‘ਕਾਲੇ ਪਾਣੀ ਦਾ ਮੋਰਚਾ’ ਦੇ ਬੈਨਰ ਹੇਠ ਅੱਜ ਫ਼ਿਰੋਜ਼ਪੁਰ ਰੋਡ ਅਤੇ ਤਾਜਪੁਰ ਰੋਡ ‘ਤੇ ਵੱਡੀ ਗਿਣਤੀ ਚ ਲੋਕਾਂ ਦਾ ਇਕੱਠ ਹੋਇਆ ਹੈ।
ਇਸ ਅੰਦੋਲਨ ਨੂੰ ਲੈ ਕੇ ਸ਼ਹਿਰ ਵਿੱਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਇਸ ਵਿਚਾਲੇ ਹੀ ਵੱਡਾ ਖਬਰ ਸਾਹਮਣੇ ਆਈ ਹੈ ਕਿ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੂੰ ਪੁਲਿਸ ਨੇ ਹਿਰਾਸਤ ’ਚ ਲੈ ਲਿਆ ਹੈ। ਪ੍ਰਦਰਸ਼ਨਕਾਰੀਆਂ ਨੇ ਫ਼ਿਰੋਜ਼ਪੁਰ ਹਾਈਵੇਅ ਨੂੰ ਦੋਵੇਂ ਪਾਸੇ ਤੋਂ ਬੰਦ ਕਰ ਦਿੱਤਾ ਹੈ।ਇਸ ਦੌਰਾਨ ਲੋਕਾਂ ਦੀ ਪੁਲਿਸ ਨਾਲ ਤਿੱਖੀ ਬਹਿਸ ਵੀ ਹੋਈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/