Ludhiana ਹਾਈ ਵੋਲਟੇਜ ਤਾਰਾਂ ਦੀ ਲਪੇਟ ‘ਚ ਆਇਆ 7ਵੀਂ ਜਮਾਤ ਦਾ ਵਿਦਿਆਰਥੀ
- ਕਰੰਟ ਲੱਗਣ ਕਾਰਨ ਬੁਰੀ ਤਰਾਂ ਝੁਲਸਿਆ, ਡਾਕਟਰਾਂ ਨੇ ਤੁਰੰਤ PGI ਕੀਤਾ ਰੈਫਰ
ਲੁਧਿਆਣਾ, 23 ਦਸੰਬਰ : ਲੁਧਿਆਣਾ ਦੇ ਢੰਡਾਰੀ ਖੁਰਦ ‘ਚ ਇਕ ਛੱਤ ‘ਤੇ ਖੇਡ ਰਹੇ ਬੱਚੇ ਨੂੰ ਅਚਾਨਕ ਹਾਈ ਵੋਲਟੇਜ ਤਾਰਾਂ ਦੀ ਲਪੇਟ ‘ਚ ਆਉਣ ਨਾਲ ਕਰੰਟ ਲੱਗ ਗਿਆ। ਜਿਸ ਨਾਲ ਉਹ ਬੁਰੀ ਤਰ੍ਹਾਂ ਨਾਲ ਝੁਲਸ ਗਿਆ। ਰੌਲਾ ਸੁਣ ਕੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ ਗਿਆ। ਉਸ ਦੀ ਹਾਲਤ ਵਿਗੜਦੀ ਦੇਖ ਡਾਕਟਰਾਂ ਨੇ ਉਸ ਨੂੰ ਤੁਰੰਤ ਪੀਜੀਆਈ ਰੈਫਰ ਕਰ ਦਿੱਤਾ। ਜ਼ਖਮੀ ਵਿਦਿਆਰਥੀ ਦਾ ਨਾਂ ਵਿਸ਼ਾਲ (14) ਹੈ। ਵਿਸ਼ਾਲ ਆਪਣੇ ਪਰਿਵਾਰ ਦਾ ਸਭ ਤੋਂ ਵੱਡਾ ਪੁੱਤਰ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਵਿਸ਼ਾਲ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਉਹ 60 ਤੋਂ 70 ਫੀਸਦੀ ਤੱਕ ਸੜ ਚੁੱਕਾ ਸੀ। ਡਾਕਟਰਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਦੇ ਕੇ ਪੀਜੀਆਈ ਰੈਫਰ ਕਰ ਦਿੱਤਾ। ਵਿਸ਼ਾਲ 7ਵੀਂ ਜਮਾਤ ਦਾ ਵਿਦਿਆਰਥੀ ਹੈ ਜੋ ਇੱਕ ਸਰਕਾਰੀ ਸਕੂਲ ਵਿੱਚ ਪੜ੍ਹਦਾ ਹੈ। ਕਰੰਟ ਲੱਗਣ ਕਾਰਨ ਉਸ ਦੀ ਚਮੜੀ ਬੁਰੀ ਤਰਾਂ ਸੜ ਗਈ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/