Ludhiana ਦੇ ਵੇਰਕਾ ਚੌਕ ‘ਚ ਲੱਗਿਆ ਪੱਕਾ ਮੋਰਚਾ
ਲੁਧਿਆਣਾ: ਬੁੱਢਾ ਦਰਿਆ ਵਿੱਚ ਪੈ ਰਹੇ ਗੰਦੇ ਪਾਣੀ ਨੂੰ ਰੋਕਣ ਲਈ ਅੱਜ ਮੰਗਲਵਾਰ ਨੂੰ ਕਾਲੇ ਪਾਣੀ ਦਾ ਮੋਰਚਾ ਦੇ ਬੈਨਰ ਹੇਠ ਵੱਡੀ ਗਿਣਤੀ ‘ਚ ਲੋਕ ਲੁਧਿਆਣਾ (Ludhiana) ਦੇ ਵੇਰਕਾ ਚੌਕ ਵਿਖੇ ਇਕੱਠੇ ਹੋਏ। ਬਾਅਦ ਦੁਪਹਿਰ ਬੁੱਢੇ ਨਾਲੇ ਵੱਲ ਵਧ ਰਹੇ ਲੋਕਾਂ ਨੂੰ ਫਿਰੋਜ਼ਪੁਰ ਹਾਈਵੇਅ ’ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਬਾਹਰ ਰੋਕ ਲਿਆ ਗਿਆ। ਲੋਕਾਂ ਦਾ ਕਹਿਣਾ ਹੈ ਕਿ ਲੁਧਿਆਣਾ ਦੇ ਬੁੱਢਾ ਦਰਿਆ ਵਿੱਚ ਫੈਲਿਆ ਗੰਦਗੀ ਅਤੇ ਕਾਲੇ ਕੈਮੀਕਲ ਵਾਲਾ ਪਾਣੀ ਸਤਲੁਜ ਵਿੱਚ ਰਲ ਜਾਂਦਾ ਹੈ ਅਤੇ ਬਾਅਦ ਵਿੱਚ ਇਹ ਪਾਣੀ ਰਾਜਸਥਾਨ ਪਹੁੰਚ ਜਾਂਦਾ ਹੈ, ਜਿਸ ਨੂੰ ਪੀਣ ਨਾਲ ਰਾਜਸਥਾਨ ਦੇ ਸੈਂਕੜੇ ਲੋਕ ਬਿਮਾਰ ਹੋ ਚੁੱਕੇ ਹਨ।
ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਕਈ ਮੀਟਿੰਗਾਂ ਵੀ ਹੋਈਆਂ ਪਰ ਬੇਸਿੱਟਾ ਰਹੀਆਂ । ਪ੍ਰਦਰਸ਼ਨਕਾਰੀਆਂ ਨੇ ਪ੍ਰਸ਼ਾਸਨ ਨੂੰ 15 ਮਿੰਟ ਦਾ ਸਮਾਂ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ 15 ਮਿੰਟਾਂ ਵਿੱਚ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਅੱਗੇ ਕੂਚ ਕਰਨਗੇ। ਹੁਣ ਬੁੱਢਾ ਨਾਲਾ ਧਰਨੇ ਸਬੰਧੀ ਪ੍ਰਸ਼ਾਸਨ ਨੂੰ ਦਿੱਤਾ ਗਿਆ 15 ਮਿੰਟ ਦਾ ਸਮਾਂ ਖਤਮ ਹੋ ਚੁੱਕਾ ਹੈ। ਧਰਨਾਕਾਰੀਆਂ ਨੇ ਵੇਰਕਾ ਮਿਲਕ ਪਲਾਂਟ ਦੇ ਬਾਹਰ ਚੌਕ ਵਿੱਚ ਪੱਕਾ ਮੋਰਚਾ ਲਗਾ ਲਿਆ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/