Ludhiana : ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ‘ਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਮੈਂਬਰਾਂ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ, 8ਜਨਵਰੀ(ਵਿਸ਼ਵ ਵਾਰਤਾ) Ludhiana : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਅੱਜ ਲੁਧਿਆਣਾ ਵਿੱਚ ਹਨ। ਕੇਜਰੀਵਾਲ ਨੇ ਕੱਲ੍ਹ ਨਸ਼ਿਆਂ ਵਿਰੁੱਧ ਜੰਗ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ। ਉਹ ਅੱਜ ਇਸ ਸਬੰਧੀ ‘ਆਪ’ ਆਗੂਆਂ ਨਾਲ ਮੀਟਿੰਗ ਵੀ ਕਰਨਗੇ। ਇਹ ਆਗੂ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਮੈਂਬਰਾਂ ਨਾਲ ਵੀ ਮੁਲਾਕਾਤ ਕਰਨਗੇ।
ਇਸ ਤੋਂ ਇਲਾਵਾ ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਵਿਸ਼ੇਸ਼ ਤੌਰ ‘ਤੇ ਲੁਧਿਆਣਾ ਲੀਡਰਸ਼ਿਪ ਨਾਲ ਮੀਟਿੰਗ ਵੀ ਕਰਨਗੇ,ਪਾਰਟੀ ਵਰਕਰਾਂ ਨਾਲ ਵੀ ਵਿਚਾਰ-ਵਟਾਂਦਰਾ ਕਰਨਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























