Ludhiana ਨਿਗਮ ਚੋਣਾਂ: ਸਾਹਨੇਵਾਲ ਪੋਲਿੰਗ ਬੂਥ ’ਤੇ ਹੰਗਾਮਾ
- ਲੋਕਾਂ ਨੇ ਲਗਾਏ ਗੰਭੀਰ ਇਲਜ਼ਾਮ
ਲੁਧਿਆਣਾ: ਲੁਧਿਆਣਾ ਵਿੱਚ ਨਗਰ ਨਿਗਮ ਚੋਣਾਂ ਲਈ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਨਗਰ ਨਿਗਮ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੁੱਲ 1227 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਸ਼ਾਮ 4 ਵਜੇ ਤੱਕ ਵੋਟਿੰਗ ਜਾਰੀ ਰਹੇਗੀ। ਇਸ ਵਿਚਾਲੇ ਹੀ ਸਾਹਨੇਵਾਲ ਇਲਾਕੇ ‘ਚ ਲੋਕਾਂ ਵੱਲੋਂ ਬੂਥ ‘ਤੇ ਹੰਗਾਮਾ ਕੀਤੇ ਜਾਣ ਦੀ ਖਬਰ ਵੀ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸਾਹਨੇਵਾਲ ਇਲਾਕੇ ਦੇ ਵਾਰਡ ਨੰਬਰ 11 ਵਿੱਚ ਇੱਕ ਪੋਲਿੰਗ ਬੂਥ ’ਤੇ ਲੋਕਾਂ ਨੇ ਹੰਗਾਮਾ ਕੀਤਾ। ਲੋਕਾਂ ਦਾ ਦੋਸ਼ ਹੈ ਕਿ ਉਨ੍ਹਾਂ ਦੀਆਂ ਵੋਟਾਂ ਕੱਟੀਆਂ ਗਈਆਂ ਹਨ। ਜਦਕਿ ਉਨ੍ਹਾਂ ਦੀਆਂ ਵੋਟਾਂ ਆਨਲਾਈਨ ਦਿਖਾਈਆਂ ਜਾ ਰਹੀਆਂ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/