Ludhiana DC ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਸਬੰਧੀ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਸਰਾਭਾ (ਲੁਧਿਆਣਾ), 14 ਨਵੰਬਰ – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ (Ludhiana DC) ਨੇ ਵੀਰਵਾਰ ਨੂੰ ਪਿੰਡ ਸਰਾਭਾ (ਲੁਧਿਆਣਾ) ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਸਬੰਧੀ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਡਾ. ਕੇ.ਐਨ.ਐਸ. ਕੰਗ, ਲੁਧਿਆਣਾ ਦਿਹਾਤੀ ਦੇ ਸੀਨੀਅਰ ਪੁਲਿਸ ਕਪਤਾਨ ਨਵਨੀਤ ਸਿੰਘ ਬੈਂਸ, ਏ.ਡੀ.ਸੀ ਅਮਰਜੀਤ ਬੈਂਸ, ਕੁਲਪ੍ਰੀਤ ਸਿੰਘ, ਐਸ.ਡੀ.ਐਮਜ਼ ਸਿਮਰਦੀਪ ਸਿੰਘ, ਡਾ. ਬਲਜਿੰਦਰ ਸਿੰਘ ਢਿਲੋਂ, ਰਜਨੀਸ਼ ਅਰੋੜਾ ਅਤੇ ਹੋਰ ਸਾਮਲ ਸਨ। ਡਿਪਟੀ ਕਮਿਸ਼ਨਰ ਨੇ ਸ਼ਹੀਦ ਦੇ ਜੱਦੀ ਘਰ ਵੀ ਜਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/