Ludhiana: ਲਾਡੋਵਾਲ ਟੋਲ ਪਲਾਜ਼ਾ ‘ਤੇ ਫਾਇਰਿੰਗ
ਲੁਧਿਆਣਾ, 7 ਦਸੰਬਰ 2025 (ਵਿਸ਼ਵ ਵਾਰਤਾ) –ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ (Ludhiana) ‘ਤੇ ਗੋਲੀਬਾਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਬੀਤੀ ਦੇਰ ਰਾਤ ਦੀ ਦੱਸੀ ਜਾ ਰਹੀ ਜਦ XUV ਕਾਰ ਸਵਾਰ ਕੁਝ ਲੋਕ VIP ਲੇਨ ਤੋਂ ਜਾਣ ਦੀ ਜਿੱਦ ਕਰਨ ਲੱਗੇ। ਵਿਵਾਦ ਵਧਣ ਮਗਰੋਂ ਐਸਯੂਵੀ ਸਵਾਰਾਂ ਨੇ ਗੋਲੀਆਂ ਚਲਾ ਦਿੱਤੀਆਂ।
ਪ੍ਰਾਪਤ ਜਾਣਕਾਰੀ ਅਨੁਸਾਰ ਕਾਰ ਸਵਾਰ ਆਪਣੇ ਆਪ ਨੂੰ ਇੱਕ ਵਿਭਾਗ ਦਾ ਚੇਅਰਮੈਨ ਹੋਣ ਦਾ ਦਾਅਵਾ ਕਰ ਰਿਹਾ ਸੀ। ਜਦੋਂ ਟੋਲ ਮੁਲਾਜ਼ਮਾਂ ਨੇ ਉਨ੍ਹਾਂ ਤੋਂ ਉਨ੍ਹਾਂ ਦੇ ਆਈਡੀ ਕਾਰਡ ਮੰਗੇ ਤਾਂ ਉਹ ਗੁੱਸੇ ਵਿੱਚ ਆ ਗਏ ਅਤੇ ਉਨ੍ਹਾਂ ਨੇ ਟੋਲ ਮੁਲਾਜ਼ਮਾਂ ‘ਤੇ ਗੋਲੀਬਾਰੀ ਕਰ ਦਿੱਤੀ। ਹਾਲਾਂਕਿ ਇਸ ਘਟਨਾ ‘ਚ ਕੋਈ ਵੀ ਜ਼ਖਮੀ ਨਹੀਂ ਹੋਇਆ।
ਟੋਲ ਮੁਲਾਜ਼ਮਾਂ ਨੇ ਕਿਹਾ ਕਿ ਜਦੋਂ ਸਾਰਿਆਂ ਨੇ ਹਮਲਾਵਰਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਹ ਕਾਰ ਲੈ ਕੇ ਸਾਊਥ ਸਿਟੀ ਪੁਲ ਵੱਲ ਭੱਜ ਗਏ। ਗੋਲੀਬਾਰੀ ਦੀ ਘਟਨਾ ਤੋਂ ਬਾਅਦ ਟੋਲ ਕਰਮਚਾਰੀਆਂ ਨੇ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਦੋਸ਼ੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























