Ludhiana ‘ਚ ਬੁੱਢੇ ਨਾਲੇ ਨੂੰ ਲੈ ਕੇ ਭਖਿਆ ਮਾਹੌਲ
– ਲੱਖਾ ਸਿਧਾਣਾ ਅਤੇ ਉਸ ਦੇ ਸਾਥੀਆਂ ਨੂੰ ਪੁਲਿਸ ਨੇ ਲਿਆ ਹਿਰਾਸਤ
ਲੁਧਿਆਣਾ,3 ਦਸੰਬਰ (ਵਿਸ਼ਵ ਵਾਰਤਾ): ਲੁਧਿਆਣਾ (Ludhiana) ਵਿੱਚ ਬੁੱਢੇ ਨਾਲੇ ਦੇ ਪ੍ਰਦੂਸ਼ਣ ਨੂੰ ਲੈ ਕੇ ਵਿਵਾਦ ਵਧਦਾ ਜਾ ਰਿਹਾ ਹੈ।ਪ੍ਰਦਰਸ਼ਨਕਾਰੀ ਪੁਲੀਸ ਵੱਲੋਂ ਲਾਏ ਬੈਰੀਕੇਡ ਤੋੜ ਕੇ ਤਾਜਪੁਰ ਰੋਡ ਵੱਲ ਵਧਣ ਲੱਗੇ ਹਨ। ਇਸ ਵਿਚਾਲੇ ਹੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਟੀਮ ਕਾਲੇ ਪਾਣੀ ਦੇ ਮੋਰਚੇ ਦੇ ਸਮਰਥਨ ਵਿਚ ਪਹੁੰਚੇ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ ਲੈ ਲਿਆ। ਬੁੱਢਾ ਨਾਲਾ ਬੰਦ ਕਰਵਾਉਣ ਲਈ ਪਹੁੰਚ ਰਹੇ ਲੱਖਾ ਸਿਧਾਣਾ ਅਤੇ ਉਸ ਦੇ ਸਾਥੀਆਂ ਨੂੰ ਵੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ
ਇਸ ਤੋਂ ਪਹਿਲਾ ਕਾਲੇ ਪਾਣੀ ਮੋਰਚੇ ਦੀ ਟੀਮ ਦੇ ਸਮਰਥਨ ਵਿਚ ਆਏ ਅੰਮ੍ਰਿਤ ਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਉਨ੍ਹਾਂ ਦੇ ਸਾਥੀਆਂ ਸਮੇਤ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/