Ludhiana ਐਮਬੀਏ ਵਿਦਿਆਰਥੀ ਕਤਲ ਮਾਮਲਾ: ਮੁਲਜ਼ਮ ਗ੍ਰਿਫ਼ਤਾਰ
ਚੰਡੀਗੜ੍ਹ, 24 ਜਨਵਰੀ (ਵਿਸ਼ਵ ਵਾਰਤਾ): ਲੁਧਿਆਣਾ ਵਿੱਚ ਇੱਕ ਐਮਬੀਏ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਸਦੇ ਦੋਸਤ ਨੇ ਉਸਦੇ ਪੇਟ ਵਿੱਚ ਗੋਲੀ ਮਾਰ ਦਿੱਤੀ। ਮ੍ਰਿਤਕ ਨੌਜਵਾਨ ਐਮਬੀਏ ਦਾ ਵਿਦਿਆਰਥੀ ਸੀ ਅਤੇ ਉਸ ਦੀ ਪਛਾਣ ਰਾਜਵੀਰ ਸਿੰਘ ਵੱਜੋਂ ਹੋਈ। ਇਸ ਮਾਮਲੇ ‘ਚ ਵੱਡੀ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਗੋਲੀਬਾਰੀ ਤੋਂ ਬਾਅਦ ਉਹ ਫਰਾਰ ਹੋ ਗਿਆ ਸੀ। ਦੋਸ਼ੀ ਦੀ ਪਛਾਣ ਅੰਤਰ ਰਾਸ਼ਟਰੀ ਪੱਧਰ ਦੇ ਪੈਰਾ ਸ਼ੂਟਰ ਜੁਗਾੜ ਸਿੰਘ ਸੇਖੋਂ ਵਜੋਂ ਹੋਈ ਹੈ।
ਮ੍ਰਿਤਕ ਦੇ ਪਰਿਵਾਰ ਅਨੁਸਾਰ ਉਨ੍ਹਾਂ ਦੇ ਪੁੱਤਰ ਨੂੰ ਇੱਕ ਦੋਸਤ ਘਰੋਂ ਬੁਲਾ ਕੇ ਲੈ ਗਿਆ ਸੀ। ਫਿਰ ਉਨ੍ਹਾਂ ਨੂੰ ਉਸਦੀ ਮੌਤ ਦੀ ਖ਼ਬਰ ਮਿਲੀ। ਇਹ ਘਟਨਾ ਸ਼ੁੱਕਰਵਾਰ ਦੁਪਹਿਰ 3:30 ਵਜੇ ਤਲਵਾੜਾ ਵਿੱਚ ਵਾਪਰੀ। ਪੁਲਿਸ ਨੇ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ ‘ਤੇ ਨੌਜਵਾਨ ਦੇ ਦੋਸਤ ਵਿਰੁੱਧ ਐਫਆਈਆਰ ਦਰਜ ਕੀਤੀ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























