ਕਾਂਗਰਸੀ ਯੂਥ ਆਗੂ ਦੀ ਦੁਕਾਨ ‘ਤੇ ਨਕਾਬਪੋਸ਼ ਬਦਮਾਸ਼ਾਂ ਨੇ ਕੀਤਾ ਹਮਲਾ
ਚੰਡੀਗੜ੍ਹ, 21 ਮਈ 2026 (ਵਿਸ਼ਵ ਵਾਰਤਾ) – ਲੁਧਿਆਣਾ ਦੇ ਜਵਾਹਰ ਕੈਂਪ ਇਲਾਕੇ ਵਿੱਚ ਅੱਜ ਸ਼ਾਮ ਇੱਕ ਕੱਪੜਾ ਵਪਾਰੀ ਅਤੇ ਕਾਂਗਰਸੀ ਯੂਥ ਆਗੂ ਅਰੁਣ ਦੀ ਦੁਕਾਨ ‘ਤੇ ਨਕਾਬਪੋਸ਼ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਦੁਕਾਨ ਦੇ ਸ਼ੀਸ਼ੇ ਤੋੜ ਦਿੱਤੇ ਅਤੇ ਉੱਥੇ ਮੌਜੂਦ ਇੱਕ ਮੁਲਾਜ਼ਮ ਦੀ ਬੇਰਹਿਮੀ ਨਾਲ ਕੁੱਟਮਾਰ ਕਰਕੇ ਉਸਨੂੰ ਜ਼ਖ਼ਮੀ ਕਰ ਦਿੱਤਾ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਪੀੜਤ ਪੱਖ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਗੁਹਾਰ ਲਗਾਈ ਹੈ।
ਦੁਕਾਨ ਦੇ ਮਾਲਕ ਅਰੁਣ ਨੇ ਦੱਸਿਆ ਕਿ ਘਟਨਾ ਦੇ ਸਮੇਂ ਉਹ ਸ਼ੋਰੂਮ ‘ਤੇ ਮੌਜੂਦ ਨਹੀਂ ਸਨ। ਉਨ੍ਹਾਂ ਨੂੰ ਫ਼ੋਨ ਰਾਹੀਂ ਸੂਚਨਾ ਮਿਲੀ ਕਿ ਉਨ੍ਹਾਂ ਦੀ ਦੁਕਾਨ ‘ਦ ਡੈਨਿਮ ਕਲੱਬ’ ‘ਤੇ ਹਮਲਾ ਹੋ ਗਿਆ ਹੈ ਅਤੇ ਬਦਮਾਸ਼ਾਂ ਨੇ ਪੂਰੀ ਦੁਕਾਨ ਵਿੱਚ ਭੰਨਤੋੜ ਕੀਤੀ ਹੈ।
ਇਹ ਪੂਰੀ ਘਟਨਾ ਸੀ.ਸੀ.ਟੀ.ਵੀ. ‘ਚ ਕੈਦ ਹੋ ਗਈ । ਫੁਟੇਜ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਮੁੱਖ ‘ਤੇ ਕੱਪੜਾ ਬੰਨ੍ਹੇ 5 ਨਕਾਬਪੋਸ਼ ਬਦਮਾਸ਼ ਹਥਿਆਰ ਲੈ ਕੇ ਦੁਕਾਨ ਦੇ ਅੰਦਰ ਦਾਖ਼ਲ ਹੁੰਦੇ ਹਨ। ਉਸ ਸਮੇਂ ਦੁਕਾਨ ਵਿੱਚ ਦੋ ਲੋਕ ਮੌਜੂਦ ਸਨ। ਹਮਲਾਵਰ ਆਉਂਦੇ ਹੀ ਇੱਕ ਨੌਜਵਾਨ (ਲਵ ਸੋਂਧੀ) ਨੂੰ ਨਿਸ਼ਾਨਾ ਬਣਾਉਂਦੇ ਹਨ। ਬਦਮਾਸ਼ ਆਪਣੇ ਹਥਿਆਰਾਂ ਨੂੰ ਦੁਕਾਨ ਵਿੱਚ ਰੱਖੇ ਟੇਬਲ ਅਤੇ ਕੁਰਸੀਆਂ ਨਾਲ ਹੀ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੇ ਹਨ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਘਟਨਾ ਸਥਾਨ ਦਾ ਮੁਆਇਨਾ ਕਰਕੇ ਸੀ.ਸੀ.ਟੀ.ਵੀ. ਫੁਟੇਜ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਇਸ ਦੇ ਨਾਲ ਹੀ ਜ਼ਖ਼ਮੀ ਪੀੜਤ ਨੌਜਵਾਨ ਦੇ ਬਿਆਨ ਦਰਜ ਕਰ ਲਏ ਗਏ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























