Ludhiana : ਵਿਧਾਇਕ ਦਲਜੀਤ ਸਿੰਘ ਗਰੇਵਾਲ ਦੇ ਪਿਤਾ ਦਾ ਦਿਹਾਂਤ; ਅੰਤਿਮ ਯਾਤਰਾ ‘ਚ ਸ਼ਾਮਲ ਹੋਏ ਸਪੀਕਰ ਸੰਧਵਾਂ
ਲੁਧਿਆਣਾ, 23 ਨਵੰਬਰ (ਵਿਸ਼ਵ ਵਾਰਤਾ) – ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਦੇ ਪਿਤਾ ਬਲਬੀਰ ਸਿੰਘ ਗਰੇਵਾਲ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦਿਆਂ ਗੁਰੂ ਚਰਨਾਂ ਵਿੱਚ ਜਾ ਵਿਰਾਜੇ ਸਨ, ਜਿਨਾਂ ਦਾ ਅੰਤਿਮ ਸੰਸਕਾਰ ਅੱਜ ਗਊਘਾਟ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।
ਉਨਾਂ ਦੀ ਅੰਤਿਮ ਦੇਹ ਨੂੰ ਦਲਜੀਤ ਸਿੰਘ ਗਰੇਵਾਲ, ਕੁਲਵਿੰਦਰ ਸਿੰਘ ਗਰੇਵਾਲ, ਪੋਤਰਾ ਰਣਜੋਧ ਸਿੰਘ ਗਰੇਵਾਲ, ਪੋਤਰਾ ਲਕਸ਼ਦੀਪ ਸਿੰਘ ਗਰੇਵਾਲ ਦੁਆਰਾ ਅਗਨ ਭੇਟ ਕੀਤਾ ਗਿਆ। ਇਸ ਦੁੱਖ ਦੀ ਘੜੀ ਵਿੱਚ ਧਾਰਮਿਕ, ਰਾਜਨੀਤਿਕ, ਸਮਾਜਸੇਵੀ, ਸਿੰਘ ਸਭਾਵਾਂ ਦੇ ਆਗੂਆਂ ਨੇ ਨਮ ਅੱਖਾਂ ਨਾਲ ਬਲਬੀਰ ਸਿੰਘ ਗਰੇਵਾਲ ਨੂੰ ਅੰਤਿਮ ਵਿਦਾਇਗੀ ਦਿੱਤੀ।
ਇਸ ਮੌਕੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਹਲਕਾ ਸੈਂਟਰਲ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਹਲਕਾ ਉੱਤਰੀ ਦੇ ਵਿਧਾਇਕ ਚੋਧਰੀ ਮਦਨ ਲਾਲ ਬੱਗਾ, ਪਰਗਟ ਸਿੰਘ ਵਿਧਾਇਕ, ਸਾਬਕਾ ਮੈਂਬਰ ਪਾਰਲੀਮੈਂਟ ਅਮਰੀਕ ਸਿੰਘ ਆਲੀਵਾਲ, ਸੰਜੇ ਤਲਵਾੜ ਜ਼ਿਲਾ ਪ੍ਰਧਾਨ ਕਾਂਗਰਸ ਕਮੇਟੀ, ਸਾਬਕਾ ਵਿਧਾਇਕ ਪ੍ਰੇਮ ਮਿੱਤਲ, ਨਗਰ ਨਿਗਮ ਲੁਧਿਆਣਾ ਦੀ ਮੇਅਰ ਇੰਦਰਜੀਤ ਕੋਰ, ਸਤੀਸ਼ ਮਲਹੋਤਰਾ ਸਾਬਕਾ ਪੁਲਿਸ ਅਧਿਕਾਰੀ, ਜਗਮੋਹਣ ਸ਼ਰਮਾ ਭਾਜਪਾ ਆਗੂ, ਕੈਲਾਸ਼ ਕਪੂਰ ਸਾਬਕਾ ਕੌਸਲਰ, ਸੇਵਾ ਸਿੰਘ ਭੱਟੀ ਸਾਬਕਾ ਸਕੱਤਰ ਸ੍ਰੋਮਣੀ ਗੁਰ: ਪ੍ਰਬੰਧਕ ਕਮੇਟੀ ਤੋ ਇਲਾਵਾ ਸਾਕ ਸਬੰਧੀ, ਰਿਸ਼ਤੇਦਾਰ ਵੀ ਮੌਜੂਦ ਸਨ।
ਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























