Ludhiana ਦੇ ਨਵੇਂ ਮੇਅਰ ਦਾ ਐਲਾਨ
- ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਵੀ ਨਿਯੁਕਤ
- ਪੜੋ ਕਿਸਨੂੰ ਮਿਲੀ ਜ਼ਿੰਮੇਵਾਰੀ
ਲੁਧਿਆਣਾ, 20 ਜਨਵਰੀ : ਲੁਧਿਆਣਾ ‘ਚ ਅੱਜ ਨਵੇਂ ਮੇਅਰ ਦਾ ਐਲਾਨ ਹੋ ਚੁੱਕਾ ਹੈ। ਇੰਦਰਜੀਤ ਕੌਰ ਨੂੰ ਲੁਧਿਆਣਾ ਦਾ ਮੇਅਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਰਾਕੇਸ਼ ਪਰਾਸ਼ਰ ਸੀਨੀਅਰ ਡਿਪਟੀ ਮੇਅਰ ਅਤੇ ਪ੍ਰਿੰਸ ਜੌਹਰ ਨੂੰ ਡਿਪਟੀ ਮੇਅਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਚਰਚਾ ਸੀ ਕਿ ਪਾਰਟੀ ਨਿਧੀ ਗੁਪਤਾ, ਪ੍ਰਿੰਸੀਪਲ ਇੰਦਰਜੀਤ ਕੌਰ, ਮਨਿੰਦਰ ਕੌਰ ਘੁੰਮਣ ਅਤੇ ਅੰਮ੍ਰਿਤ ਵਰਸ਼ਾ ਵਿੱਚੋਂ ਹੀ ਕਿਸੇ ਦੀ ਚੋਣ ਕਰ ਸਕਦੀ ਹੈ। ਹੁਣ ਇੰਦਰਜੀਤ ਕੌਰ ਦੇ ਨਾਂ ਤੇ ਮੋਹਰ ਲੱਗ ਚੁੱਕੀ ਹੈ।
ਪੰਜਾਬ CM ਭਗਵੰਤ ਮਾਨ ਨੇ ਤਿੰਨਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/