Ludhiana : ਦਿਲਜੀਤ ਦੋਸਾਂਝ ਨੇ ਲੁਧਿਆਣਾ ਵਾਸੀਆਂ ਦੇ ਨਵੇਂ ਸਾਲ ਦੇ ਜਸ਼ਨਾਂ ਨੂੰ ਕੀਤਾ ਦੁੱਗਣਾ
ਚੰਡੀਗੜ੍ਹ, 1ਜਨਵਰੀ(ਵਿਸ਼ਵ ਵਾਰਤਾ) ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਇਸ ਵਾਰ ਲੁਧਿਆਣਾ ਵਾਸੀਆਂ ਦੇ ਨਵੇਂ ਸਾਲ ਦੇ ਜਸ਼ਨਾਂ ਨੂੰ ਦੁੱਗਣਾ ਕਰ ਦਿੱਤਾ ਹੈ। ਦਿਲਜੀਤ ਨੇ ਆਪਣੇ ਗੀਤਾਂ ਨਾਲ ਲੁਧਿਆਣਾ ਵਾਸੀਆਂ ਦਾ ਦਿਲ ਜਿੱਤ ਲਿਆ। ਦਿਲਜੀਤ ਦਾ Dil Luminati Tour ਲੁਧਿਆਣਾ ਵਿੱਚ ਸਮਾਪਤ ਹੋਇਆ। 31 ਦਸੰਬਰ 2024 ਦੀ ਆਖ਼ਰੀ ਰਾਤ ਦਿਲਜੀਤ ਜਿਵੇਂ ਹੀ ਸਟੇਜ ‘ਤੇ ਆਇਆ, ਉਸਨੇ ਆਪਣਾ ਹੱਥ ਉੱਚਾ ਕੀਤਾ ਅਤੇ ਕਿਹਾ, ‘ਓਏ ਪੰਜਾਬੀ ਆ ਗਏ… ਸਾਰੇ ਦਰਸ਼ਕਾਂ ਨੇ ਦਿਲਜੀਤ ਦਾ ਸਵਾਗਤ ਕੀਤਾ।
ਸਟੇਜ ‘ਤੇ ਆਉਂਦੇ ਹੀ ਦਿਲਜੀਤ ਨੇ ਆਪਣੇ ਦਿਲ ਦੀਆਂ ਗੱਲਾਂ ਦਰਸ਼ਕਾਂ ਨਾਲ ਸਾਂਝੀਆਂ ਕੀਤੀਆਂ।ਦਿਲਜੀਤ ਨੇ ਕਿਹਾ ਕਿ ਮੇਰਾ ਬਚਪਨ ਇਸ ਸ਼ਹਿਰ ‘ਚ ਬੀਤਿਆ ਹੈ। ਇਸ ਸ਼ਹਿਰ ਨੇ ਮੈਨੂੰ ਵੱਡੇ-ਵੱਡੇ ਸੁਪਨੇ ਦਿਖਾਏ ਹਨ ਅਤੇ ਉਨ੍ਹਾਂ ਨੂੰ ਪੂਰਾ ਕਰਨ ਦੀ ਹਿੰਮਤ ਦਿੱਤੀ ਹੈ। ਕੰਸਰਟ ਦੌਰਾਨ ਦਿਲਜੀਤ ਨੇ ਪਟਿਆਲਾ ਪੈੱਗ ਲਾ ਛੱਡੀ ਦਾ, ਮਿੱਤਰਾ ਤੇ ਕੇਸ ਚਲਦਾ, ਨੀ ਤੂੰ ਤਾਂ ਜੱਟ ਦਾ ਪਿਆਰ ਗੋਰਿਏ, ਪਹਿਲੇ ਲਲਕਾਰੇ ਆਦਿ ਗਾ ਕੇ ਲੋਕਾਂ ਦਾ ਦਿਲ ਜਿੱਤਿਆ। ਦਿਲਜੀਤ ਨੇ ਸਾਬਕਾ ਸੰਸਦ ਮੈਂਬਰ ਅਤੇ ਪੰਜਾਬੀ ਲੋਕ ਗਾਇਕ ਮੁਹੰਮਦ ਸਦੀਕ ਨੂੰ ਵੀ ਸਟੇਜ ‘ਤੇ ਬੁਲਾਇਆ। ਦਿਲਜੀਤ ਨੇ ਉਨ੍ਹਾਂ ਨਾਲ ਜੁਗਲਬੰਦੀ ਵੀ ਕੀਤੀ। ਦਿਲਜੀਤ ਦੇ ਸ਼ੋਅ ‘ਚ ਕਰੀਬ 45 ਹਜ਼ਾਰ ਲੋਕਾਂ ਨੇ ਸ਼ਿਰਕਤ ਕੀਤੀ। ਰਾਤ ਦੇ 12 ਵੱਜਦੇ ਹੀ ਪੀਏਯੂ ਗਰਾਊਂਡ ਪਟਾਕਿਆਂ ਨਾਲ ਗੂੰਜ ਉੱਠਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/