ਲੁਧਿਆਣਾ 22 ਜੂਨ (ਵਿਸ਼ਵ ਵਾਰਤਾ ): ਲੁਧਿਆਣਾ ਦੇ ਹੈਬੋਵਾਲ (LUDHIANA NEWS )’ਚ ਬਦਮਾਸ਼ਾਂ ਅਤੇ ਪੁਲਿਸ ਵਿਚਾਲੇ ਮੁੱਠਭੇੜ ਹੋਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਸ਼ੁੱਕਰਵਾਰ ਰਾਤ ਕਰੀਬ 1 ਵਜੇ ਚੂਹੜਪੁਰ ਰੋਡ ‘ਤੇ ਇਕ ਗੈਂਗਸਟਰ ਨੂੰ ਗ੍ਰਿਫਤਾਰ ਕਰਨ ਗਈ ਪੁਲਸ ‘ਤੇ ਗੈਂਗਸਟਰ ਅਤੇ ਉਸ ਦੇ ਸਾਥੀ ਨੇ ਗੋਲੀਆਂ ਚਲਾ ਦਿੱਤੀਆਂ। ਜਿਸ ਵਿੱਚ ਪੁਲਿਸ ਵਾਲ ਵਾਲ ਬਚ ਗਈ। ਜਦਕਿ ਗੈਂਗਸਟਰ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਪੁਲੀਸ ਨੇ ਸਿਵਲ ਹਸਪਤਾਲ ਨੂੰ ਵੀ ਪੁਲੀਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ। ਮੁਲਜ਼ਮ ਦੀ ਪਛਾਣ ਦੇਗਾ ਵਜੋਂ ਹੋਈ ਹੈ, ਜਿਸ ਨੂੰ ਜਦੋਂ ਪੁਲੀਸ ਉਸ ਕੋਲ ਪੁੱਜੀ ਤਾਂ ਉਸ ਨੇ ਨਾਜਾਇਜ਼ ਹਥਿਆਰ ਕੱਢ ਕੇ ਪੁਲੀਸ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜ਼ਿਕਰਯੋਗ ਹੈ ਕਿ ਮੁਖ ਮੰਤਰੀ ਦੇ ਸਖ਼ਤ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਪੁਲਿਸ ਐਕਸ਼ਨ ਮੋਡ ਵਿਚ ਹੈ, ਅਤੇ ਲਗਾਤਾਰ ਗੈਂਗਸਟਰਾਂ ਅਤੇ ਨਸ਼ੇ ਦੇ ਵਪਾਰੀਆਂ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।
Kisan Andolan : ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 28ਵੇਂ ਦਿਨ ‘ਚ ਦਾਖ਼ਲ
Kisan Andolan : ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 28ਵੇਂ ਦਿਨ ‘ਚ ਦਾਖ਼ਲ ਲਗਾਤਾਰ ਵਿਗੜ ਰਹੀ ਹੈ ਸਿਹਤ ਚੰਡੀਗੜ੍ਹ,...