ਲੁਧਿਆਣਾ 24ਜੂਨ (ਵਿਸ਼ਵ ਵਾਰਤਾ): ਤਾਜਪੁਰ ਰੋਡ ਸਥਿਤ ਕੇਂਦਰੀ ਜੇਲ੍ਹ (LUDHIANA NEWS) ਵਿੱਚ ਇੱਕ ਕੈਦੀ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਤੋਂ ਬਾਅਦ ਜੇਲ੍ਹ ਵਿੱਚ ਬੰਦ ਕੈਦੀਆਂ ਨੇ ਇਕੱਠੇ ਹੋ ਕੇ ਜੇਲ੍ਹ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਹੈ। ਸੂਤਰਾਂ ਮੁਤਾਬਕ ਬੀਤੀ ਰਾਤ ਜੇਲ੍ਹ ਦੀ ਇੱਕ ਬੈਰਕ ਵਿੱਚ ਇੱਕ ਕੈਦੀ ਦੀ ਸਿਹਤ ਵਿਗੜ ਗਈ। ਡਾਕਟਰੀ ਸਹੂਲਤਾਂ ਦੀ ਘਾਟ ਕਾਰਨ ਉਸ ਦੀ ਮੌਤ ਹੋ ਗਈ। ਅੱਜ ਸਵੇਰੇ ਉਕਤ ਕੈਦੀ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਹੋਰ ਕੈਦੀ ਭੜਕ ਗਏ ਅਤੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਸਥਿਤੀ ਨੂੰ ਦੇਖਦੇ ਹੋਏ ਸੀਆਰਪੀਐਫ ਅਤੇ ਹੋਰ ਸੁਰੱਖਿਆ ਕਰਮੀਆਂ ਨੂੰ ਮੌਕੇ ‘ਤੇ ਤਾਇਨਾਤ ਕਰ ਦਿੱਤਾ ਗਿਆ ਹੈ। ਜੇਲ੍ਹ ਪ੍ਰਸ਼ਾਸਨ ਇਸ ਘਟਨਾ ਦੀ ਜਾਂਚ ਕਰ ਰਿਹਾ ਹੈ।
Punjab News: ਯੁੱਧ ਨਸ਼ਿਆਂ ਵਿਰੁੱਧ ਨੂੰ ਮਿਲੀ ਵੱਡੀ ਸਫਲਤਾ
Punjab News: ਯੁੱਧ ਨਸ਼ਿਆਂ ਵਿਰੁੱਧ ਨੂੰ ਮਿਲੀ ਵੱਡੀ ਸਫਲਤਾ -ਨਾਭਾ ਦੇ ਪਿੰਡ ਸਾਧੋਹੇੜੀ ‘ਚ ਨਸ਼ਾ ਤਸਕਰ ਖ਼ਿਲਾਫ਼ ਕਾਰਵਾਈ ਦੌਰਾਨ ਪਿੰਡ...