Ludhiana News: ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਸ. ਗੁਰਨਾਮ ਸਿੰਘ ਦੇ ਦੇਹਾਂਤ ’ਤੇ ਅਫ਼ਸੋਸ ਦਾ ਪ੍ਰਗਟਾਵਾ
ਲੁਧਿਆਣਾ 10 ਫ਼ਰਵਰੀ (ਵਿਸ਼ਵ ਵਾਰਤਾ):- ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰ, ਪ੍ਰਬੰਧਕੀ ਬੋਰਡ ਦੇ ਮੈਂਬਰ ਅਤੇ ਸਮੂਹ ਮੈਂਬਰਾਂ ਵਲੋਂ ਅਕਾਡਮੀ ਦੇ ਜੀਵਨ ਮੈਂਬਰ ਸ. ਗੁਰਨਾਮ ਸਿੰਘ (ਰਿਟਾ. ਕੋਮੋਡਰ)
ਦੇ ਦੇਹਾਂਤ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਹੋਰਾਂ ਨੇ ਅਫ਼ਸੋਸ
ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ. ਗੁਰਨਾਮ ਸਿੰਘ ਨੇਵੀ ਅਫ਼ਸਰ ਅਤੇ ਲੇਖਕ ਸਨ।
ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਅਤੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ
ਅਕਾਡਮੀ ਦੇ ਜੀਵਨ ਮੈਂਬਰ ਸ. ਗੁਰਨਾਮ ਸਿੰਘ (ਰਿਟਾ. ਕੋਮੋਡਰ) ਦੇ ਸਦੀਵੀ ਵਿਛੋੜੇ ’ਤੇ
ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ. ਗੁਰਨਾਮ ਸਿੰਘ ਕੋਮੋਡਰ ਪੰਜਾਬੀ ਵਿਰਸਾ
ਫ਼ਾਊਡੇਸ਼ਨ ਦੇ ਪੱਥ ਪ੍ਰਦਰਸ਼ਕ ਅਤੇ ਇੰਡੀਅਨ ਨੇਵੀ ਦੇ ਕਾਬਿਲ ਅਫ਼ਸਰ ਸਨ। ਉਨ੍ਹਾਂ ਨੇ ਬਾਲ
ਸਾਹਿਤ ਦੀ ਫ਼ਾਈਨ ਡੇ ਸਮੇਤ ਕਈ ਬਾਲ ਸਾਹਿਤ ਦੀਆਂ ਮਹੱਤਵਪੂਰਨ ਪੁਸਤਕਾਂ ਲਿਖ ਕੇ
ਪੰਜਾਬੀ ਸਾਹਿਤ ਦੀ ਸੇਵਾ ਕੀਤੀ। ਉਨ੍ਹਾਂ ਦੇ ਦੇਹਾਂਤ ਨਾਲ ਪੰਜਾਬੀ ਸਾਹਿਤ ਜਗਤ ਅਤੇ
ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।
ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਗੁਰਭਜਨ
ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ, ਡਾ. ਲਖਵਿੰਦਰ ਜੌਹਲ, ਡਾ. ਅਨੂਪ ਸਿੰਘ, ਡਾ.
ਜੋਗਿੰਦਰ ਸਿੰਘ ਨਿਰਾਲਾ, ਬਲਬੀਰ ਮਾਧੋਪੁਰੀ, ਡਾ. ਗੁਰਇਕਬਾਲ ਸਿੰਘ, ਸੁਰਿੰਦਰ ਕੈਲੇ,
ਜਨਮੇਜਾ ਸਿੰਘ ਜੌਹਲ, ਡਾ. ਅਰਵਿੰਦਰ ਕੌਰ ਕਾਕੜਾ, ਡਾ ਗੁਰਚਰਨ ਕੌਰ ਕੋਚਰ, ਡਾ.
ਹਰਵਿੰਦਰ ਸਿੰਘ, ਤ੍ਰੈਲੋਚਨ ਲੋਚੀ, ਜਸਪਾਲ ਮਾਨਖੇੜਾ, ਜਸਵੀਰ ਝੱਜ, ਡਾ. ਹਰੀ ਸਿੰਘ
ਜਾਚਕ, ਸਹਿਜਪ੍ਰੀਤ ਸਿੰਘ ਮਾਂਗਟ, ਸ਼ਬਦੀਸ਼, ਸੰਜੀਵਨ ਸਿੰਘ, ਨਰਿੰਦਰਪਾਲ ਕੌਰ, ਵਾਹਿਦ
(ਸਤਿਨਾਮ ਸਿੰਘ), ਡਾ. ਸੰਤੋਖ ਸਿੰਘ ਸੁੱਖੀ, ਡਾ. ਹਰਜਿੰਦਰ ਸਿੰਘ, ਕੰਵਰਜੀਤ ਭੱਠਲ,
ਵਰਗਿਸ ਸਲਾਮਤ, ਪ੍ਰੋ. ਸਰਘੀ, ਦੀਪ ਜਗਦੀਪ ਸਿੰਘ, ਕਰਮਜੀਤ ਸਿੰਘ ਗਰੇਵਾਲ, ਪ੍ਰੋ.
ਬਲਵਿੰਦਰ ਸਿੰਘ ਚਹਿਲ, ਪ੍ਰੇਮ ਸਾਹਿਲ ਅਤੇ ਸਮੂਹ ਮੈਂਬਰ ਸ਼ਾਮਲ ਹਨ।