Ludhiana : NRI ਬਜ਼ੁਰਗ ਮਹਿਲਾ ਦਾ ਕਤਲ
– ਘਰ ਦੇ ਬਾਥਰੂਮ ‘ਚੋਂ ਇਸ ਹਾਲਤ ‘ਚ ਮਿਲੀ ਲਾਸ਼
ਚੰਡੀਗੜ੍ਹ,1 ਫ਼ਰਵਰੀ, 2026 (ਵਿਸ਼ਵ ਵਾਰਤਾ): ਲੁਧਿਆਣਾ ‘ਚ ਇੱਕ NRI ਮਹਿਲਾ ਦੀ ਲਾਸ਼ ਉਸ ਦੇ ਘਰ ਦੇ ਬਾਥਰੂਮ ਵਿੱਚੋਂ ਮਿਲੀ। ਲਾਸ਼ ਦੇ ਹੱਥ-ਪੈਰ ਅਤੇ ਮੂੰਹ ਬੰਨ੍ਹੇ ਹੋਏ ਸਨ ਅਤੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨ ਵੀ ਹਨ। ਮ੍ਰਿਤਕਾ ਦੀ ਪਛਾਣ ਸੁਰਜੀਤ ਸਿੰਘ ਦੀ ਪਤਨੀ ਜਗਪਾਲ ਕੌਰ (81) ਵਜੋਂ ਹੋਈ ਹੈ। ਮਹਿਲਾ ਲੰਬੇ ਸਮੇਂ ਤੋਂ ਕੈਨੇਡਾ ਵਿੱਚ ਰਹਿੰਦੀ ਸੀ ਅਤੇ ਅਕਤੂਬਰ 2025 ਵਿੱਚ ਹੀ ਪੰਜਾਬ ਆਈ ਸੀ। ਉਸ ਨੇ ਅਪ੍ਰੈਲ 2026 ਵਿੱਚ ਕੈਨੇਡਾ ਵਾਪਸ ਜਾਣਾ ਸੀ। ਉਸ ਦੇ 2 ਬੱਚੇ ਹਨ, ਜੋ ਕੈਨੇਡਾ ਵਿੱਚ ਹੀ ਰਹਿੰਦੇ ਹਨ।
ਜਾਣਕਾਰੀ ਅਨੁਸਾਰ ਜਗਪਾਲ ਕੌਰ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਸ਼ਹਿਰ ਦੇ ਨਵੀਂ ਆਬਾਦੀ ਵਾਲੇ ਇਲਾਕੇ ਵਿੱਚ ਰਹਿ ਰਹੀ ਸੀ। ਜਗਪਾਲ ਇੱਕ ਸੇਵਾਮੁਕਤ ਅਧਿਆਪਕ ਸੀ ਅਤੇ ਲੰਬੇ ਸਮੇਂ ਤੋਂ ਕੈਨੇਡਾ ਵਿੱਚ ਰਹਿ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਮਹਿਲਾ ਘਰ ਵਿੱਚ ਇਕੱਲੀ ਸੀ। ਐਤਵਾਰ ਨੂੰ ਜਦੋਂ ਘਰ ਵਿੱਚੋਂ ਬਦਬੂ ਆ ਰਹੀ ਸੀ ਤਾਂ ਗੁਆਂਢੀਆਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਹੁਣ ਘਰ ਦੇ ਆਲੇ-ਦੁਆਲੇ ਲੱਗੇ CCTV ਕੈਮਰੇ ਖੰਗਾਲ ਰਹੀ ਹੈ।
ਪੁਲਿਸ ਦਾ ਕਹਿਣਾ ਹੈ ਕਿ ਪੀੜਤਾ ਦੇ ਹੱਥ ਅਤੇ ਮੂੰਹ ਬੰਨ੍ਹੇ ਹੋਏ ਸਨ, ਲਾਸ਼ ਦੀ ਹਾਲਤ ਨੂੰ ਦੇਖਦੇ ਹੋਏ, ਇਹ ਸ਼ੱਕ ਹੈ ਕਿ ਔਰਤ ‘ਤੇ ਕਤਲ ਕਰਨ ਤੋਂ ਪਹਿਲਾਂ ਹਮਲਾ ਕੀਤਾ ਗਿਆ ਹੋ ਸਕਦਾ ਹੈ। ਪੁਲਿਸ ਨੇ ਜ਼ਰੂਰੀ ਸਬੂਤ ਇਕੱਠੇ ਕਰਨ ਲਈ ਇੱਕ ਫੋਰੈਂਸਿਕ ਟੀਮ ਨੂੰ ਵੀ ਘਟਨਾ ਸਥਾਨ ‘ਤੇ ਬੁਲਾਇਆ। ਮੁਲਜ਼ਮ ਦੀ ਪਛਾਣ ਕਰਨ ਲਈ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਵੇਲੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























