Ludhiana ‘ਚ ‘ਕਾਲੇ ਪਾਣੀ’ ਦੇ ਮੋਰਚੇ ਨੂੰ ਲੈ ਕੇ ਮਾਹੌਲ ਤਣਾਅਪੂਰਨ
– ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਜ਼ਬਰਦਸਤ ਝੜਪ
– ਕਈ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ
ਲੁਧਿਆਣਾ ਵਿੱਚ ਕਾਲੇ ਪਾਣੀ ਦੇ ਮੋਰਚੇ ਦੇ ਸਮਰਥਨ ਵਿੱਚ ਆਏ ਕਈ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਸ ਦੌਰਾਨ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ‘ਤੇ ਲਾਠੀਚਾਰਜ ਕਰਨ ਦੀ ਖਬਰ ਵੀ ਸਾਹਮਣੇ ਆਈ ਹੈ। ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਜ਼ਬਰਦਸਤ ਝੜਪ ਵੀ ਹੋਈ ਹੈ, ਦੱਸਿਆ ਜਾ ਰਿਹਾ ਹੈ ਕਿ ਪੁਲਿਸ ਹੁਣ ਤੱਕ 150 ਤੋਂ ਵੱਧ ਲੋਕਾਂ ਨੂੰ ਹਿਰਾਸਤ ਵਿੱਚ ਲੈ ਚੁੱਕੀ ਹੈ। ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਮੌਕੇ ‘ਤੇ ਪਹੁੰਚ ਗਏ ਹਨ। ਇਸ ਦੌਰਾਨ ਸੀਆਈਏ 3 ਦੇ ਇੰਚਾਰਜ ਨਵਦੀਪ ਦੇ ਸਿਰ ‘ਤੇ ਸੱਟ ਲੱਗਣ ਦੀ ਜਾਣਕਾਰੀ ਵੀ ਪ੍ਰਾਪਤ ਹੋਈ ਹੈ। ਪੁਲੀਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈਣ ਤੋਂ ਬਾਅਦ ਹੋਰ ਪ੍ਰਦਰਸ਼ਨਕਾਰੀਆਂ ਨੇ ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ’ਤੇ ਜਾਮ ਲਾ ਦਿੱਤਾ।ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/