Ludhiana : ਭਿਆਨਕ ਸੜਕ ਹਾਦਸੇ ‘ਚ ਪੁਲਿਸ ਅਧਿਕਾਰੀ ਦੀ ਮੌਤ
ਚੰਡੀਗੜ੍ਹ, 7ਦਸੰਬਰ(ਵਿਸ਼ਵ ਵਾਰਤਾ) ਇੱਕ ਸੜਕ ਹਾਦਸੇ ਵਿੱਚ ਲੁਧਿਆਣਾ ਦੇ SHO ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਅਧਿਕਾਰੀ ਦਾ ਨਾਂ ਦਵਿੰਦਰਪਾਲ ਸਿੰਘ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਅਮਲੋਹ ਰੋਡ ’ਤੇ ਵਾਪਰਿਆ।
ਐਸ.ਐਚ.ਓ ਇਨੋਵਾ ਕਾਰ ’ਚ ਸਵਾਰ ਸੀ, ਉਹ ਥਾਣੇ ਤੋਂ ਮੰਡੀ ਗੋਬਿੰਦਗੜ੍ਹ ਸਥਿਤ ਆਪਣੇ ਘਰ ਪਰਤ ਰਹੇ ਸਨ। ਰਸਤੇ ਵਿੱਚ ਅਚਾਨਕ ਕਾਰ ਦਾ ਸੰਤੁਲਨ ਖਰਾਬ ਹੋਣ ਕਾਰਨ ਕਾਰ ਅੱਗੇ ਜਾ ਰਹੇ ਟਰੱਕ ਨਾਲ ਟਕਰਾ ਗਈ। ਹਾਦਸੇ ਦੌਰਾਨ ਗੱਡੀ ਦੇ ਫਰੰਟ ਸੀਟ ਵਾਲੇ ਏਅਰਬੈਗ ਤੁਰੰਤ ਖੁਲ ਗਏ, ਪਰ ਕਾਰ ਵਿੱਚ ਸਵਾਰ ਦਵਿੰਦਰਪਾਲ ਸਿੰਘ ਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ। ਹਾਦਸਾ ਇੰਨਾ ਭਿਆਨਕ ਸੀ ਕਿ ਉਹਨਾਂ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਇਲਾਕੇ ਦੇ ਲੋਕਾਂ ਨੇ ਉਹਨਾਂ ਨੂੰ ਕਾਰ ‘ਚੋਂ ਬਾਹਰ ਕੱਢਿਆ ਪਰ ਉਹਨਾਂ ਨੂੰ ਬਚਾਇਆ ਨਹੀਂ ਜਾ ਸਕਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/