Ludhiana: ਵੱਡੀ ਕਾਰਵਾਈ: ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ ਐਸਐਸਪੀ ਵਿਜੀਲੈਂਸ Suspend

ਲੁਧਿਆਣਾ, 6 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਪੱਛਮੀ ਉਪ ਚੋਣ ਵਿੱਚ ਕਾਂਗਰਸੀ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੁੱਛਗਿੱਛ ਲਈ ਨੋਟਿਸ ਭੇਜਣ ਵਾਲੇ ਐਸਐਸਪੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਆਸ਼ੂ ਨੂੰ ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ।ਸੂਤਰਾਂ ਅਨੁਸਾਰ ਐਸਐਸਪੀ ਅਤੇ ਭਾਰਤ ਭੂਸ਼ਣ ਆਸ਼ੂ ਵਿਚਕਾਰ ਸਿੱਧੀ ਗੱਲਬਾਤ ਚੱਲ ਰਹੀ ਸੀ ਜਿਸ ਦੇ ਚਲਦਿਆ ਇਹ ਕਾਰਵਾਈ ਕੀਤੀ ਗਈ ਹੈ
ਦੱਸ ਦਈਏ ਕਿ ਆਸ਼ੂ ਨੂੰ ਵਿਜੀਲੈਂਸ ਵੱਲੋਂ ਸੰਮਨ ਭੇਜ ਕੇ ਅੱਜ ਵਿਜੀਲੈਂਸ ਬਿਊਰੋ ਦੇ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਸੀ। ਪਰ ਹੁਣ ਸੂਤਰਾਂ ਅਨੁਸਾਰ ਭਾਰਤ ਭੂਸ਼ਣ ਆਸ਼ੂ ਤੇ ਨੋਟਿਸ ਭੇਜਣ ਵਾਲੇ ਐਸਐਸਪੀ ਦੇ ਕਥਿਤ ਤੌਰ ’ਤੇ ਨੇੜਲੇ ਸੰਬੰਧ ਦੱਸੇ ਜਾ ਰਹੇ ਹਨ























