Ludhiana : ਚਾਈਨਾ ਡੋਰ ਦੀ ਲਪੇਟ ‘ਚ ਆਉਣ ਨਾਲ ਵਿਦਿਆਰਥੀ ਦੀ ਮੌਤ
– ਸਕੂਲ ਤੋਂ ਘਰ ਵਾਪਿਸ ਪਰਤਦਿਆਂ ਵਾਪਰਿਆ ਹਾਦਸਾ
ਲੁਧਿਆਣਾ, 24 ਜਨਵਰੀ (ਵਿਸ਼ਵ ਵਾਰਤਾ) : ਪੰਜਾਬ ‘ਚ ਪਾਬੰਦੀਸ਼ੁਦਾ ਚਾਈਨਾ ਡੋਰ ਦੀ ਲਪੇਟ ‘ਚ ਆਉਣ ਨਾਲ ਇਕ ਵਿਦਿਆਰਥੀ ਦੀ ਮੌਤ ਹੋ ਗਈ। ਮ੍ਰਿਤਕ ਵਿਦਿਆਰਥੀ ਦਾ ਨਾਮ ਤਰਨਜੋਤ ਸਿੰਘ ਹੈ। ਉਹ 10ਵੀਂ ਜਮਾਤ ਦਾ ਵਿਦਿਆਰਥੀ ਸੀ। ਤਰਨਜੋਤ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਸ ਦੁਖਦਾਈ ਘਟਨਾ ਤੋਂ ਬਾਅਦ ਮਾਪਿਆਂ ਦਾ ਰੋ ਰੋ ਕੇ ਬੁਰਾ ਹਾਲ ਹੈ।
ਜਾਣਕਾਰੀ ਅਨੁਸਾਰ ਤਰਨਜੋਤ ਮੋਟਰ ਸਾਈਕਲ ‘ਤੇ ਸਕੂਲ ਤੋਂ ਘਰ ਵਾਪਸ ਆ ਰਿਹਾ ਸੀ ਕਿ ਸਮਰਾਲਾ ਬਾਈਪਾਸ ਨੇੜੇ ਅਚਾਨਕ ਚਾਈਨਾ ਡੋਰ ਨੇ ਤਰਨਜੋਤ ਸਿੰਘ ਦਾ ਗਲ ਬੁਰੀ ਤਰ੍ਹਾਂ ਨਾਲ ਵੱਢ ਦਿੱਤਾ। ਖੂਨ ਨਾਲ ਲੱਥਪੱਥ ਵਿਦਿਆਰਥੀ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਹਰਚੰਦ ਸਿੰਘ ਨੇ ਕਿਹਾ, “ਮੇਰੇ ਪੁੱਤਰ ਦੀ ਮੌਤ ਦਾ ਕਾਰਨ ਚਾਈਨਾ ਡੋਰ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























