Ludhiana West by Election : ਕਾਂਗਰਸ ਨੇ ਭਾਰਤ ਭੂਸ਼ਣ ਆਸ਼ੂ ਨੂੰ ਐਲਾਨਿਆ ਉਮੀਦਵਾਰ
ਚੰਡੀਗੜ੍ਹ, 5ਅਪ੍ਰੈਲ(ਵਿਸ਼ਵ ਵਾਰਤਾ) Ludhiana West by Election: ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਸਰਗਰਮੀ ਵੱਧਦੀ ਜਾ ਰਹੀ ਹੈ। ਆਮ ਆਦਮੀ ਪਾਰਟੀ ਤੋਂ ਬਾਅਦ ਹੁਣ ਕਾਂਗਰਸ ਵੱਲੋਂ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਗਿਆ ਹੈ। ਕਾਂਗਰਸ ਵੱਲੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਆਪਣੇ ਉਮੀਦਵਾਰ ਵੱਜੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਹ ਜਾਣਕਾਰੀ ਕਾਂਗਰਸ ਪਾਰਟੀ ਨੇ ਆਪਣੇ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ।
https://x.com/INCSandesh/status/1908205121068032146
ਦੱਸ ਦੇਈਏ ਕਿ ਮਰਹੂਮ ਵਿਧਾਇਕ ਗੁਰਪ੍ਰੀਤ ਗੋਗੀ ਦੀ ਘਰ ਵਿਚ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਲੁਧਿਆਣਾ ਪੱਛਮੀ ਹਲਕੇ ਦੀ ਸੀਟ ਖ਼ਾਲੀ ਹੋ ਗਈ ਸੀ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਰਾਜਸਭਾ ਮੈਂਬਰ ਸੰਜੀਵ ਅਰੋੜਾ ਨੂੰ ਪਹਿਲਾਂ ਹੀ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/